Home ਹਰਿਆਣਾ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਜਵਾਦ ਅਹਿਮਦ ਸਿੱਦੀਕੀ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਜਵਾਦ ਅਹਿਮਦ ਸਿੱਦੀਕੀ ਨੂੰ ਕੀਤਾ ਗ੍ਰਿਫ਼ਤਾਰ

0

ਫਰੀਦਾਬਾਦ : ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਫਰੀਦਾਬਾਦ ਦੀ ਅਲ ਫਲਾਹ ਯੂਨੀਵਰਸਿਟੀ ਦੇ ਚੇਅਰਮੈਨ ਜਵਾਦ ਅਹਿਮਦ ਸਿੱਦੀਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸਨੂੰ ਚਾਰ ਦਿਨਾਂ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਦੱਸ ਦਈਏ ਕਿ ਯੂ.ਜੀ.ਸੀ. ਵੱਲੋਂ ਦਿੱਲੀ ਧਮਾਕਿਆਂ ਤੋਂ ਬਾਅਦ ਦੋ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਸਨ। ਇਸੇ ਮਾਮਲੇ ਵਿੱਚ ਦਿੱਲੀ ਪੁਲਿਸ ਦੁਆਰਾ ਇਹ ਕਾਰਵਾਈ ਕੀਤੀ ਗਈ ਹੈ। ਅਪਰਾਧ ਸ਼ਾਖਾ ਨੇ ਨਿੱਜੀ ਯੂਨੀਵਰਸਿਟੀ ਦੇ ਸੰਚਾਲਨ ਨਾਲ ਸਬੰਧਤ ਕਥਿਤ ਬੇਨਿਯਮੀਆਂ ਅਤੇ ਧੋਖਾਧੜੀ ਦੇ ਦੋਸ਼ਾਂ ਨੀਚੇ ਮਾਮਲੇ ਦਰਜ ਕੀਤੇ ਗਏ ਸਨ।

NO COMMENTS

LEAVE A REPLY

Please enter your comment!
Please enter your name here

Exit mobile version