Home ਦੇਸ਼ ਦਿੱਲੀ ਵਿਧਾਨ ਸਭਾ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਮਿਲੀ...

ਦਿੱਲੀ ਵਿਧਾਨ ਸਭਾ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਨੂੰ ਅੱਜ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵਿਧਾਨ ਸਭਾ ਦੇ ਅਧਿਕਾਰਤ ਈਮੇਲ ‘ਤੇ ਆਏ ਇੱਕ ਧਮਕੀ ਭਰੀ ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਮਾਰਤ ਦੇ ਅੰਦਰ 16 RDX IED ਲਗਾਏ ਗਏ ਹਨ। ਮੇਲ ਭੇਜਣ ਵਾਲੇ ਨੇ ਚੇਤਾਵਨੀ ਦਿੱਤੀ ਸੀ ਕਿ ਅੱਜ ਦੁਪਹਿਰ 1:40 ਵਜੇ ਇੱਕ ਧਮਾਕਾ ਹੋਵੇਗਾ।

ਸੌਰਵ ਬਿਸਵਾਸ ਨਾਮ ਦੀ ਆਈ.ਡੀ ਤੋਂ ਭੇਜੀ ਗਈ ਈਮੇਲ ਵਿੱਚ ਕਿਹਾ ਗਿਆ ਸੀ ਕਿ ਅੱਜ ਦੁਪਹਿਰ 1:40 ਵਜੇ ਧਮਾਕੇ ਕੀਤੇ ਜਾਣਗੇ। ਇਸ ਦੇ ਨਾਲ ਹੀ ਉਸ ਨੇ ਆਪਣੀ ਮੰਗਾ ਅਤੇ ਹੋਰ ਗੱਲਾਂ ਦਾ ਵੀ ਇਸ ਵਿੱਚ ਜਿਕਰ ਕੀਤਾ ਹੈ।

ਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੋਇੰਬਟੂਰ ਵਿੱਚ ਕੁਝ ਲੋਕਾਂ ਨੂੰ ਯੂਏਪੀਏ ਦੇ ਤਹਿਤ ਗਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਮੰਤਰੀਆਂ ਸੇਂਥਿਲ ਬਾਲਾਜੀ ਅਤੇ ਜਾਫਰ ਸਾਦਿਕ ਦੇ ਖਿਲਾਫ ਚੱਲ ਰਹੇ CBI ਮਾਮਲਿਆਂ ਨੂੰ ਵਾਪਸ ਲਿਆ ਜਾਵੇ।

ਧਮਕੀ ਭਰੀ ਈਮੇਲ ਮਿਲਦੇ ਹੀ ਸੁਰੱਖਿਆ ਏਜੰਸੀਆਂ ਅਤੇ ਦਿੱਲੀ ਪੁਲਿਸ ਵਿੱਚ ਹੜਕੰਪ ਮਚ ਗਿਆ ਹੈ। ਬੰਬ ਸਕੁਐਡ ਅਤੇ ਡੌਗ ਸਕੁਐਡ ਵਿਧਾਨ ਸਭਾ ਕੰਪਲੈਕਸ ਵਿੱਚ ਪਹੁੰਚ ਗਏ। ਸੁਰੱਖਿਆ ਕਰਮਚਾਰੀਆਂ ਨੇ ਇਲਾਕੇ ਦੀ ਪੂਰੀ ਤਲਾਸ਼ੀ ਲਈ। ਸਾਈਬਰ ਸੈੱਲ ਮਾਮਲੇ ਦੀ ਜਾਂਚ ਕਰ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version