Home ਹਰਿਆਣਾ ਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਤੇ ਸ਼ੀਤ ਲਹਿਰ ਦੀ ਸੰਭਾਵਨਾ,...

ਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਤੇ ਸ਼ੀਤ ਲਹਿਰ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

0

ਹਰਿਆਣਾ : ਹਰਿਆਣਾ ਵਿੱਚ ਠੰਢ ਦਾ ਪ੍ਰਕੋਪ ਜਾਰੀ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਸੋਨੀਪਤ, ਯਮੁਨਾਨਗਰ, ਕੈਥਲ, ਜੀਂਦ, ਰੋਹਤਕ, ਫਰੀਦਾਬਾਦ, ਗੁਰੂਗ੍ਰਾਮ, ਪਲਵਲ ਅਤੇ ਨੂਹ ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਿਸਾਰ, ਭਿਵਾਨੀ, ਚਰਖੀ ਦਾਦਰੀ, ਫਤਿਹਾਬਾਦ, ਸਿਰਸਾ, ਮਹਿੰਦਰਗੜ੍ਹ ਅਤੇ ਰੇਵਾੜੀ ਵਿੱਚ ਸ਼ੀਤ ਲਹਿਰ ਚੱਲੇਗੀ।

ਸੂਬੇ ਵਿੱਚ ਸਰਦੀ ਦਾ ਅਸਰ ਅਜੇ ਘੱਟ ਨਹੀ ਹੋਇਆ। ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ, ਕਰਨਾਲ ਵਿੱਚ 4.8 ਡਿਗਰੀ ਸੈਲਸੀਅਸ, ਨਾਰਨੌਲ ਵਿੱਚ 4.5 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਹਵਾਈ ਅੱਡੇ ‘ਤੇ 5.4 ਡਿਗਰੀ ਸੈਲਸੀਅਸ ਰਿਹਾ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਰਾਤਾਂ ਸਰਦ ਰਹੀਆਂ, ਜਦੋਂ ਕਿ ਦਿਨ ਦੇ ਤਾਪਮਾਨ ਵਿੱਚ ਹਲਕਾ ਵਾਧਾ ਦੇਖਿਆ ਗਿਆ ਹੈ।

ਮੌਸਮ ਵਿਭਾਗ ਦੇ ਅਨੁਸਾਰ, ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ 2.6 ਡਿਗਰੀ ਦਾ ਵਾਧਾ ਹੋਇਆ, ਪਰ ਇਹ ਅਜੇ ਵੀ ਆਮ ਨਾਲੋਂ ਲਗਭਗ 2.7 ਡਿਗਰੀ ਘੱਟ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ ਗੁਰੂਗ੍ਰਾਮ (ਕੇਵੀਕੇ) ਵਿੱਚ 18.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਿਸਾਰ ਵਿੱਚ ਵੱਧ ਤੋਂ ਵੱਧ ਤਾਪਮਾਨ 14.7 ਡਿਗਰੀ ਸੈਲਸੀਅਸ ਅਤੇ ਕਰਨਾਲ ਵਿੱਚ ਵੱਧ ਤੋਂ ਵੱਧ ਤਾਪਮਾਨ 16.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ, ਬੀਤੇ ਦਿਨ ਰਾਜ ਦਾ ਔਸਤ ਘੱਟੋ-ਘੱਟ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version