Home ਦੇਸ਼ ਦਿੱਲੀ-ਐਨ.ਸੀ.ਆਰ ਸਮੇਤ ਪੂਰੇ ਉੱਤਰੀ ਭਾਰਤ ’ਚ ਸੰਘਣੀ ਧੁੰਦ ਦਾ ਕਹਿਰ ਜਾਰੀ, ਮੌਸਮ...

ਦਿੱਲੀ-ਐਨ.ਸੀ.ਆਰ ਸਮੇਤ ਪੂਰੇ ਉੱਤਰੀ ਭਾਰਤ ’ਚ ਸੰਘਣੀ ਧੁੰਦ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

0

ਨਵੀਂ ਦਿੱਲੀ : ਦਿੱਲੀ-ਐਨ.ਸੀ.ਆਰ ਸਮੇਤ ਉੱਤਰੀ ਭਾਰਤ ਵਿੱਚ ਭਾਰੀ ਠੰਢ ਜਾਰੀ ਹੈ। ਸ਼ਨੀਵਾਰ ਸਵੇਰੇ ਦਿੱਲੀ-ਐਨਸੀਆਰ ਵਿੱਚ ਸੰਘਣੀ ਧੁੰਦ ਛਾਈ ਰਹੀ। ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਰਹੀ, ਜਿਸ ਕਾਰਨ ਸੜਕ ’ਤੇ ਗੱਡੀਆਂ ਦੀ ਰਫਤਾਰ ਹੌਲੀ ਨਜ਼ਰ ਆਈ। ਮੌਸਮ ਵਿਭਾਗ (ਆਈਐਮਡੀ) ਨੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਕੁਝ ਇਲਾਕਿਆਂ ਵਿੱਚ ਸ਼ੀਤ ਲਹਿਰ ਦੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਅੱਜ ਸਵੇਰੇ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਿਹਾ। ਦੂਜੇ ਪਾਸੇ, ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ 18 ਅਤੇ 19 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਆਈ.ਐਮ.ਡੀ. ਨੇ ਅਗਲੇ ਕੁਝ ਦਿਨਾਂ ਲਈ ਨੋਇਡਾ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 20 ਡਿਗਰੀ ਸੈਲਸੀਅਸ ਅਤੇ 5 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। 18 ਜਨਵਰੀ ਤੱਕ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਅਤੇ 19 ਜਨਵਰੀ ਤੱਕ ਪੂਰਬੀ ਉੱਤਰ ਪ੍ਰਦੇਸ਼ ਵਿੱਚ ਸਵੇਰ ਅਤੇ  ਰਾਤ ਦੇ ਘੰਟਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। 18 ਅਤੇ 19 ਜਨਵਰੀ ਨੂੰ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਵੀ ਉਮੀਦ ਹੈ।

ਦਿੱਲੀ ਵਿੱਚ ਕਿੱਥੇ ਕਿੰਨਾ AQI ਹੈ?

ਇਸ ਦੌਰਾਨ, ਦਿੱਲੀ ਦੇ ਲੋਕਾਂ ਨੂੰ ਅਜੇ ਤੱਕ ਪ੍ਰਦੂਸ਼ਣ ਤੋਂ ਰਾਹਤ ਨਹੀਂ ਮਿਲੀ ਹੈ। ਕਈ ਇਲਾਕਿਆਂ ਵਿੱਚ AQI 300 ਤੋਂ ਉੱਪਰ ਰਹਿੰਦਾ ਹੈ। ਅਲੀਪੁਰ ਵਿੱਚ AQI 350, ਅਸ਼ੋਕ ਵਿਹਾਰ ਵਿੱਚ 442, ਬਵਾਨਾ ਵਿੱਚ 357, ਚਾਂਦਨੀ ਚੌਕ ਵਿੱਚ 427, ਅਤੇ ਦਵਾਰਕਾ ਸੈਕਸ਼ਨ 8 ਵਿੱਚ 407 ਦਰਜ ਕੀਤਾ ਗਿਆ।

ਹਿਮਾਚਲ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਦਾ ਅਨੁਮਾਨ

ਮੌਸਮ ਵਿਭਾਗ ਨੇ ਅਗਲੇ ਸੱਤ ਦਿਨਾਂ ਲਈ ਹਿਮਾਚਲ ਦੇ ਕਈ ਹਿੱਸਿਆਂ ਵਿੱਚ ਬਰਫ਼ਬਾਰੀ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ। ਸ਼ਿਮਲਾ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 19 ਅਤੇ 20 ਜਨਵਰੀ ਨੂੰ ਇੱਕ ਪੱਛਮੀ ਗੜਬੜੀ ਵਧੇਰੇ ਸਰਗਰਮ ਰਹੇਗੀ। ਇਸ ਸਮੇਂ ਦੌਰਾਨ ਪੂਰੇ ਰਾਜ ਵਿੱਚ ਬਰਫ਼ਬਾਰੀ ਦੀ ਬਹੁਤ ਸੰਭਾਵਨਾ ਹੈ।

ਉੱਤਰਾਖੰਡ ਦੇ ਉੱਤਰਕਾਸ਼ੀ, ਚਮੋਲੀ ਅਤੇ ਪਿਥੌਰਾਗੜ੍ਹ ਜ਼ਿਲ੍ਹਿਆਂ ਵਿੱਚ ਹਲਕੇ ਮੀਂਹ ਅਤੇ ਬਰਫ਼ਬਾਰੀ ਦਾ ਅਨੁਮਾਨ ਹੈ। ਅੱਜ ਹਰਿਦੁਆਰ ਅਤੇ ਊਧਮ ਸਿੰਘ ਨਗਰ, ਨੈਨੀਤਾਲ, ਚੰਪਾਵਤ, ਪੌੜੀ ਅਤੇ ਦੇਹਰਾਦੂਨ ਜ਼ਿਲ੍ਹਿਆਂ ਦੇ ਮੈਦਾਨੀ ਇਲਾਕਿਆਂ ਵਿੱਚ ਕਿੱਥੇ- ਕਿੱਥੇ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version