Homeਪੰਜਾਬਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਨੇ ਦਿੱਤੀ  ਦਸਤਕ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਨੇ ਦਿੱਤੀ  ਦਸਤਕ

ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਕਾਰਨ ਫਰਵਰੀ ਮਹੀਨੇ ਵਿੱਚ ਹੀ ਗਰਮੀ ਮਹਿਸੂਸ ਹੋਣ ਲੱਗ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧਣ ਦੀ ਉਮੀਦ ਹੈ। ਪੰਜਾਬ ਵਿੱਚ ਇਸ ਸਮੇਂ ਕੋਈ ਮੀਂਹ ਨਹੀਂ ਪਿਆ ਹੈ, ਅਤੇ ਮੌਸਮ ਖੁਸ਼ਕ ਬਣਿਆ ਹੋਇਆ ਹੈ।

ਮੌਸਮ ਵਿਭਾਗ ਦੇ ਅਨੁਸਾਰ, ਹਾਲਾਂਕਿ ਮੌਸਮ ਸਾਫ਼ ਹੋ ਗਿਆ ਹੈ, ਪਰ ਮਾਲਵਾ, ਦੋਆਬਾ ਅਤੇ ਮਾਝਾ ਖੇਤਰਾਂ ਵਿੱਚ ਅਜੇ ਵੀ ਸਵੇਰ ਵੇਲੇ ਧੁੰਦ ਦਸਤਕ ਦੇ ਰਹੀ ਹੈ, ਜਿਸ ਕਾਰਨ ਹਾਦਸੇ ਵਾਪਰ ਰਹੇ ਹਨ। ਮੌਸਮ ਵਿਭਾਗ ਨੇ ਬੀਤੇ ਦਿਨ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਅਤੇ ਪਟਿਆਲਾ ਵਿੱਚ 20 ਮੀਟਰ ਸੀ, ਜਿਸ ਕਾਰਨ ਨਿਵਾਸੀਆਂ ਨੂੰ ਪਰੇਸ਼ਾਨੀ ਹੋ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੇ ਪੰਜ ਦਿਨਾਂ ਲਈ ਘੱਟੋ-ਘੱਟ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments