Homeਦੇਸ਼ਉੱਤਰਾਖੰਡ ਦੇ 6 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੀ ਸੰਭਾਵਨਾ, ਮੌਸਮ ਵਿਭਾਗ ਨੇ...

ਉੱਤਰਾਖੰਡ ਦੇ 6 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਉੱਤਰਾਖੰਡ : ਉੱਤਰਾਖੰਡ ਵਿੱਚ ਮੀਂਹ ਅਤੇ ਬਰਫ਼ਬਾਰੀ ਨਾ ਹੋਣ ਕਾਰਨ ਠੰਢ ਦਾ ਅਸਰ ਲਗਾਤਾਰ ਵੱਧਦਾ ਜਾ ਰਿਹਾ ਹੈ। ਮੌਸਮ ਦੇ ਖੁਸ਼ਕ ਬਣੇ ਰਹਿਣ ਕਾਰਨ ਸੂਬੇ ਭਰ ਵਿੱਚ ਸੁੱਕੀ ਠੰਢ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਪਹਾੜੀ ਇਲਾਕਿਆਂ ਵਿੱਚ ਜਿੱਥੇ ਠੰਡੀਆਂ ਹਵਾਵਾਂ ਅਤੇ ਪਾਲੇ ਨੇ ਠੰਡ ਵਧਾ ਦਿੱਤੀ ਹੈ, ਉੱਥੇ ਹੀ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਕਾਰਨ ਜਨਜੀਵਨ ਵੀ ਪ੍ਰਭਾਵਿਤ ਹੋ ਰਿਹਾ ਹੈ।

ਦੇਹਰਾਦੂਨ ਸਮੇਤ 5 ਜ਼ਿਲ੍ਹਿਆਂ ਚ ਯੈਲੋ ਅਲਰਟ ਜਾਰੀ

ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ, 9 ਜਨਵਰੀ, 2026 ਨੂੰ ਰਾਜ ਦੇ 6 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦੇਹਰਾਦੂਨ, ਊਧਮ ਸਿੰਘ ਨਗਰ ਅਤੇ ਹਰਿਦੁਆਰ ਦੇ ਨਾਲ-ਨਾਲ ਨੈਨੀਤਾਲ, ਚੰਪਾਵਤ ਅਤੇ ਪੌੜੀ ਜ਼ਿਲ੍ਹਿਆਂ ਦੇ ਲਈ ਯੈਲੋ ਅਲਰਟ ਦੀ ਘੋਸ਼ਣਾ ਕੀਤੀ ਗਈ ਹੈ। ਧੁੰਦ ਕਾਰਨ ਸਵੇਰੇ ਅਤੇ ਦੇਰ ਰਾਤ ਦੇ ਸਮੇਂ ਦ੍ਰਿਸ਼ਟੀ ਬਹੁਤ ਘੱਟ ਰਹਿਣ ਦੀ ਉਮੀਦ ਹੈ, ਜਿਸ ਨਾਲ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਫਿਲਹਾਲ ਪੱਛਮੀ ਗੜਬੜ ਸਰਗਰਮ ਨਹੀਂ ਹੈ, ਜਿਸ ਕਾਰਨ 14 ਜਨਵਰੀ ਤੱਕ ਮੀਂਹ ਜਾਂ ਬਰਫ਼ਬਾਰੀ ਦੀ ਕੋਈ ਸੰਭਾਵਨਾ ਨਹੀਂ ਦੱਸੀ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਖੁਸ਼ਕ ਰਹਿ ਸਕਦਾ ਹੈ। ਹਾਲਾਂਕਿ ਪਹਾੜੀ ਇਲਾਕਿਆਂ ਵਿੱਚ ਦਿਨ ਵੇਲੇ ਧੁੱਪ ਖਿੜਨ ਨਾਲ ਲੋਕਾਂ ਨੂੰ ਕੁਝ ਹੱਦ ਤੱਕ ਰਾਹਤ ਮਿਲ ਰਹੀ ਹੈ, ਪਰ ਰਾਤ ਦੇ ਸਮੇਂ ਠੰਢ ਦਾ ਪ੍ਰਕੋਪ ਬਰਕਰਾਰ ਹੈ।

ਦੇਹਰਾਦੂਨ ਵਿੱਚ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ

ਵੀਰਵਾਰ ਦੇ ਤਾਪਮਾਨਾਂ ‘ਤੇ ਨਜ਼ਰ ਮਾਰੀਏ ਤਾਂ ਧੁੱਪ ਵਾਲੇ ਦਿਨ ਹੋਣ ਕਾਰਨ ਵੱਧ ਤੋਂ ਵੱਧ ਤਾਪਮਾਨ ਆਮ ਦੇ ਆਸ-ਪਾਸ ਦਰਜ ਕੀਤਾ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ ਆਮ ਤੋਂ ਘੱਟ ਸੀ। ਦੇਹਰਾਦੂਨ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 21.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਤੋਂ ਦੋ ਡਿਗਰੀ ਵੱਧ ਹੈ। ਰਾਤ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਸੀ, ਜੋ ਆਮ ਤੋਂ ਦੋ ਡਿਗਰੀ ਘੱਟ ਹੈ। ਰਾਜ ਦੇ ਹੋਰ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ ਵੀ ਇਸੇ ਤਰ੍ਹਾਂ ਦਾ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਲੋਕਾਂ ਨੂੰ ਸੰਘਣੀ ਧੁੰਦ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਵਿਸ਼ੇਸ਼ ਰੂਪ ਨਾਲ ਵਾਹਲ ਚਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਹੌਲੀ ਗਤੀ ਨਾਲ ਵਾਹਨ ਚਲਾਓ ਅਤੇ ਫਾਗ ਲਾਈਟ ਦਾ ਉਪਯੋਗ ਕਰੋ। ਠੰਢ ਅਤੇ ਧੁੰਦ ਦੇ ਇਸ ਦੌਰ ਵਿੱਚ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਵੀ ਸਲਾਹ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments