Home ਪੰਜਾਬ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਅਧਿਕਾਰੀਆਂ...

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਕੀਤੀ ਮੀਟਿੰਗ

0

ਜਲੰਧਰ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਏ ਭਾਰੀ ਮੀਂਹ ਅਤੇ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਡਾ. ਅਗਰਵਾਲ, ਜੋ ਗੁਰਦਾਸਪੁਰ ਦਾ ਵਾਧੂ ਚਾਰਜ ਸੰਭਾਲ ਰਹੇ ਹਨ, ਨੇ ਦੋਵਾਂ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਰੋਕਥਾਮ ਉਪਾਅ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਡੀ.ਸੀ ਨੇ ਮੀਟਿੰਗ ਵਿੱਚ ਮਾਲ ਅਧਿਕਾਰੀਆਂ ਨੂੰ ਮੀਂਹ ਅਤੇ ਹੜ੍ਹਾਂ ਕਾਰਨ ਘਰਾਂ, ਫਸਲਾਂ ਅਤੇ ਪਸ਼ੂਆਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਐਸਡੀਐਮਜ਼ ਨੂੰ ਮਾਲ ਅਤੇ ਖੇਤੀਬਾੜੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਵਿਸ਼ੇਸ਼ ਗਿਰਦਾਵਰੀ ਕਰਨ ਅਤੇ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ਾ ਕੇਸ ਤਿਆਰ ਕਰਨ ਲਈ ਕਿਹਾ ਹੈ।

ਡੀ.ਸੀ ਨੇ ਸਿਹਤ, ਜਲ ਸਪਲਾਈ ਅਤੇ ਨਗਰ ਨਿਗਮ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ, ਤਾਂ ਜੋ ਦੂਸ਼ਿਤ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਹੈਜ਼ਾ ਜਾਂ ਦਸਤ ਵਰਗੇ ਮਾਮਲਿਆਂ ਵਿੱਚ ਦੂਸ਼ਿਤ ਸਰੋਤ ਦੀ ਤੁਰੰਤ ਪਛਾਣ ਕਰਨ ਅਤੇ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਡੀ.ਸੀ ਨੇ ਡੇਂਗੂ ਅਤੇ ਮਲੇਰੀਆ ਨੂੰ ਰੋਕਣ ਲਈ ਸਕੂਲਾਂ, ਬਾਜ਼ਾਰਾਂ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਵੱਡੇ ਪੱਧਰ ‘ਤੇ ਫੌਗਿੰਗ ਅਤੇ ਸਪਰੇਅ ਕਰਵਾਉਣ ‘ਤੇ ਜ਼ੋਰ ਦਿੱਤਾ।

ਉਨ੍ਹਾਂ ਨਗਰ ਨਿਗਮ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ ਅਤੇ ਐਨ.ਐਚ.ਏ.ਆਈ. ਨੂੰ ਸੜਕਾਂ ਅਤੇ ਹੋਰ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਮੁਰੰਮਤ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਸੀਵਰੇਜ ਬੋਰਡ ਨੂੰ ਵਿਸ਼ੇਸ਼ ਤੌਰ ‘ਤੇ ਪੁੱਟੀਆਂ ਗਈਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਨ ਲਈ ਕਿਹਾ ਗਿਆ । ਸਿੱਖਿਆ ਵਿਭਾਗ ਨੂੰ ਅਸੁਰੱਖਿਅਤ ਇਮਾਰਤਾਂ ਜਾਂ ਕਮਰਿਆਂ ਵਿੱਚ ਵਿਦਿਆਰਥੀਆਂ ਦੀਆਂ ਕਲਾਸਾਂ ਨਾ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ।

ਇਸ ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਏ.ਡੀ.ਸੀ. (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਏ.ਡੀ.ਸੀ.(ਜਨਰਲ) ਅਮਨਿੰਦਰ ਕੌਰ, ਸੰਯੁਕਤ ਕਮਿਸ਼ਨਰ ਸੁਮਨਦੀਪ ਕੌਰ, ਸਕੱਤਰ ਆਰ.ਟੀ.ਏ. ਬਲਵੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਗੁਰਦਾਸਪੁਰ ਜ਼ਿਲ੍ਹੇ ਦੇ ਅਧਿਕਾਰੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।

NO COMMENTS

LEAVE A REPLY

Please enter your comment!
Please enter your name here

Exit mobile version