ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਵੇਰੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੇਖਿਆ ਕਿ ਹਾਲ ਹੀ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਇਕੱਠਾ ਹੋ ਗਿਆ ਹੈ। ਉਨ੍ਹਾਂ ਸਫਾਈ ਅਤੇ ਸੈਨੇਟਰੀ ਸਟਾਫ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੂੰ ਹੌਸਲਾ ਦਿੱਤਾ ਅਤੇ ਪੂਰੀ ਮਿਹਨਤ ਨਾਲ ਕੰਮ ਕਰਦੇ ਰਹਿਣ ਲਈ ਕਿਹਾ।
ਘਬਰਾਉਣ ਦੀ ਕੋਈ ਲੋੜ ਨਹੀਂ, ਜਲਦੀ ਹੀ ਆਮ ਸਥਿਤੀ
ਡਾ. ਅਗਰਵਾਲ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪਾਣੀ ਨੂੰ ਤੇਜ਼ੀ ਨਾਲ ਕੱਢਿਆ ਜਾ ਰਿਹਾ ਹੈ ਅਤੇ ਸਥਿਤੀ ਜਲਦੀ ਹੀ ਆਮ ਹੋ ਜਾਵੇਗੀ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ।
ਹੈਲਪਲਾਈਨ ਨੰਬਰ ‘ਤੇ ਕਰੋ ਕਾਲ
ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਜਾਂ ਕਿਸੇ ਵੀ ਜਗ੍ਹਾ ‘ਤੇ ਬਹੁਤ ਜ਼ਿਆਦਾ ਪਾਣੀ ਭਰਿਆ ਹੋਇਆ ਹੈ, ਤਾਂ ਲੋਕ ਕੰਟਰੋਲ ਰੂਮ ਹੈਲਪਲਾਈਨ ਨੰਬਰ 0181-2240064 ‘ਤੇ ਕਾਲ ਕਰ ਸਕਦੇ ਹਨ। ਪ੍ਰਸ਼ਾਸਨ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਕੇ ਮਦਦ ਕਰਨਗੀਆਂ।











