Homeਪੰਜਾਬਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਸੰਗਰੂਰ ਜ਼ਿਲ੍ਹੇ ’ਚ 20 ਅਗਸਤ ਨੂੰ ਸਥਾਨਕ...

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਸੰਗਰੂਰ ਜ਼ਿਲ੍ਹੇ ’ਚ 20 ਅਗਸਤ ਨੂੰ ਸਥਾਨਕ ਛੁੱਟੀ ਦਾ ਕੀਤਾ ਐਲਾਨ

ਸੰਗਰੂਰ : ਸਕੂਲਾਂ ਅਤੇ ਕਾਲਜਾਂ ਵਿੱਚ ਇੱਕ ਹੋਰ ਛੁੱਟੀ ਆ ਰਹੀ ਹੈ। ਇਹ ਛੁੱਟੀ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ 20 ਅਗਸਤ, 2026 ਨੂੰ ਰਹੇਗੀ। ਮਿਲੀ ਜਾਣਕਾਰੀ ਦੇ ਅਨੁਸਾਰ, ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸੰਗਰੂਰ ਜ਼ਿਲ੍ਹੇ ਵਿੱਚ 20 ਅਗਸਤ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਦੇ ਅਨੁਸਾਰ, ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਬੰਦ ਰਹਿਣਗੇ।

ਇਸ ਤੋਂ ਇਲਾਵਾ, ਸਰਕਾਰੀ, ਗੈਰ-ਸਰਕਾਰੀ ਅਤੇ ਨਿੱਜੀ ਸਕੂਲ ਅਤੇ ਕਾਲਜਾਂ ਸਮੇਤ ਸਾਰੇ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ। ਇਸ ਦਿਨ ਲੌਂਗੋਵਾਲ ਵਿੱਚ ਹੋਣ ਵਾਲੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਹ ਫੈਸਲਾ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਦੇਣ ਲਈ ਲਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments