Homeਪੰਜਾਬਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪਟਿਆਲਾ ਅਨਾਜ ਮੰਡੀ 'ਚ...

ਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪਟਿਆਲਾ ਅਨਾਜ ਮੰਡੀ ‘ਚ ਕਣਕ ਖਰੀਦ ਪ੍ਰਬੰਧਾਂ ਦਾ ਜਾਇਜਾ

ਪਟਿਆਲਾ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਆਪਣਾ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪਟਿਆਲਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ, ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨਾਂ ਸਮੇਤ ਲੇਬਰ ਤੇ ਮੰਡੀਆਂ ‘ਚ ਖਰੀਦੀ ਜਿਣਸ ਦੀ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਬਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੌਜੂਦਾ ਹਾੜੀ ਦੇ ਸੀਜਨ ਦੌਰਾਨ ਕਣਕ ਦੀ ਸੁਚਾਰੂ ਖਰੀਦ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੁਚੱਜੇ ਪ੍ਰਬੰਧ ਮੁਕੰਮਲ ਹਨ, ਜਿਸ ਕਰਕੇ ਕਿਸਾਨਾਂ ਨੂੰ ਦੀ ਜਿਣਸ ਦਾ ਦਾਣਾ-ਦਾਣਾ ਸਮੇਂ ਸਿਰ ਖਰੀਦਿਆ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ ਤੋਂ ਜ਼ਿਲ੍ਹੇ ਮੰਡੀਆਂ ‘ਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ ਤੇ ਪਿਸ਼ਾਬ ਘਰ, ਰੋਸ਼ਨੀ, ਸੁਰੱਖਿਆ ਆਦਿ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਖਰੀਦ, ਕਿਸਾਨਾਂ ਨੂੰ ਅਦਾਇਗੀ ਤੇ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਈ ਜਾਵੇ।
ਡਾ. ਹਿਮਾਸ਼ੂ ਅਗਰਵਾਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫਸਲ ਦਾ ਉਚਿਤ ਮੁੱਲ ਲੈਣ ਲਈ ਫ਼ਸਲ ਸੁਕਾ ਕੇ ਅਤੇ ਸਾਫ਼ ਸੁਥਰੀ ਹੀ ਮੰਡੀਆਂ ਵਿਖੇ ਲੈਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿਕਤ ਨਾ ਆਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਟਿਆਲਾ ਮੰਡੀ ਵਿਖੇ ਆਪਣੀ ਜਿਣਸ ਲੈਕੇ ਆਏ ਕਿਸਾਨਾਂ ਤੇ ਆੜਤੀਆਂ ਦੇ ਨਾਲ ਵੀ ਗੱਲਬਾਤ ਕੀਤੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments