Home ਹਰਿਆਣਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਵਿਖੇ ਹੋਏ ਨਤਮਸਤਕ

0

ਤਲਵੰਡੀ ਸਾਬੋ: ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਉੱਪ ਮੰਡਲ ਤਲਵੰਡੀ ਸਾਬੋ ਦੀ ਹੱਦ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਪਿੰਡ ਦਾਦੂ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਵਿਖੇ ਪਹੁੰਚ ਕੇ ਸ਼ਰਧਾ ਸਹਿਤ ਮੱਥਾ ਟੇਕਿਆ। ਸ਼ਾਮ ਕਰੀਬ ਚਾਰ ਵਜੇ ਆਪਣੇ ਵਿਸ਼ੇਸ਼ ਹੈਲੀਕਾਪਟਰ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਇਸ ਪਾਵਨ ਅਸਥਾਨ ਦੇ ਮੁੱਖ ਸੇਵਾਦਾਰ ਅਤੇ ਉੱਘੇ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਕਰੀਬ ਇੱਕ ਘੰਟਾ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਅਹਿਮ ਮਿਲਣੀ ਦੀ ਧਾਰਮਿਕ ਅਤੇ ਸਿਆਸੀ ਹਲਕਿਆਂ ਦੇ ਨਾਲ-ਨਾਲ ਇਲਾਕੇ ਦੀਆਂ ਸੰਗਤਾਂ ਵਿੱਚ ਵੀ ਖ਼ੂਬ ਚਰਚਾ ਹੋ ਰਹੀ ਹੈ।

ਜਥੇਦਾਰ ਦਾਦੂਵਾਲ ਦੇ ਨਿੱਜੀ ਸਹਾਇਕ ਭਾਈ ਜਗਮੀਤ ਸਿੰਘ ਬਰਾੜ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ, ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵਿਚਕਾਰ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਬੇਹੱਦ ਗੂੜ੍ਹੇ ਅਤੇ ਨਿੱਘੇ ਸਬੰਧ ਹਨ, ਜਿਸ ਸਦਕਾ ਬਾਬਾ ਗੁਰਿੰਦਰ ਸਿੰਘ ਅਕਸਰ ਗੁਰਦੁਆਰਾ ਗੁਰੂ ਗ੍ਰੰਥਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਰਹਿੰਦੇ ਹਨ। ਮੁਲਾਕਾਤ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਥੇਦਾਰ ਦਾਦੂਵਾਲ ਵੱਲੋਂ ਧਾਰਮਿਕ ਪ੍ਰਚਾਰ ਦੇ ਨਾਲ-ਨਾਲ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕਰਵਾਏ ਜਾ ਰਹੇ ਆਨੰਦ ਕਾਰਜਾਂ ਅਤੇ ਹੋਰ ਭਲਾਈ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਮੌਕੇ ਬਾਬਾ ਗੁਰਿੰਦਰ ਸਿੰਘ ਨੇ ਸਮਾਜਿਕ ਸਾਂਝ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਇਹ ਬੇਹੱਦ ਜ਼ਰੂਰੀ ਹੈ ਕਿ ਧਾਰਮਿਕ ਸ਼ਖ਼ਸੀਅਤਾਂ ਧਰਮ ਪ੍ਰਚਾਰ ਦੇ ਨਾਲ-ਨਾਲ ਸਮਾਜ ਸੇਵੀ ਕਾਰਜਾਂ ਵਿੱਚ ਵੀ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ, ਤਾਂ ਜੋ ਸਮਾਜ ਦੇ ਲੋੜਵੰਦ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version