Home ਯੂਪੀ ਖ਼ਬਰਾਂ ਸ਼ਰਧਾਲੂਆਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਰੇਤ ਨਾਲ ਭਰੇ ਟਰੱਕ ਨਾਲ ਟਕਰਾਈ...

ਸ਼ਰਧਾਲੂਆਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਰੇਤ ਨਾਲ ਭਰੇ ਟਰੱਕ ਨਾਲ ਟਕਰਾਈ , ਤਿੰਨ ਦੀ ਮੌਤ , ਤਿੰਨ ਜ਼ਖਮੀ

0

ਕਟਿਹਾਰ: ਬਿਹਾਰ ਦੇ ਕਟਿਹਾਰ ਜ਼ਿਲ੍ਹੇ ‘ਚ ਅੱਜ ਸਵੇਰੇ ਗੰਗਾ ‘ਚ ਇਸ਼ਨਾਨ ਕਰਨ ਜਾ ਰਹੇ ਸ਼ਰਧਾਲੂਆਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਰੇਤ ਨਾਲ ਭਰੇ ਟਰੱਕ ਨਾਲ ਟਕਰਾ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ‘ਚ 2 ਔਰਤਾਂ ਸਮੇਤ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 3 ਹੋਰ ਲੋਕ ਜ਼ਖਮੀ ਹੋ ਗਏ । ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਮ੍ਰਿਤਕਾਂ ਦੀ ਪਛਾਣ ਸ਼ੰਭੂ ਸਿੰਘ (66), ਊਸ਼ਾ ਸਿੰਘ (64) ਅਤੇ ਮੰਜੂ ਰਾਣੀ ਸਾਹਾ (65) ਵਜੋਂ ਹੋਈ ਹੈ। ਤਿੰਨੋਂ ਕਟਿਹਾਰ ਨਗਰ ਥਾਣਾ ਖੇਤਰ ਦੇ ਬੈਗਨਾ ਦੇ ਰਹਿਣ ਵਾਲੇ ਸਨ। ਪੁਲਿਸ ਅਨੁਸਾਰ ਮਨਿਹਾਰੀ-ਕਟਿਹਾਰ ਚਾਰ ਮਾਰਗੀ ’ਤੇ ਤਕਨੀਕੀ ਖ਼ਰਾਬੀ ਕਾਰਨ ਰੇਤ ਨਾਲ ਭਰਿਆ ਟਰੱਕ ਸੜਕ ਕਿਨਾਰੇ ਖੜ੍ਹਾ ਸੀ। ਇਸ ਦੌਰਾਨ ਕਟਿਹਾਰ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਟਰੱਕ ਦੇ ਪਿਛਲੇ ਪਾਸੇ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ‘ਚ ਸਵਾਰ ਲੋਕਾਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿ ਲਿਆ।

ਮਨਿਹਾਰੀ ਥਾਣਾ ਇੰਚਾਰਜ ਸੰਤੋਸ਼ ਕੁਮਾਰ ਝਾਅ ਨੇ ਦੱਸਿਆ ਕਿ ਕਟਿਹਾਰ ਵੱਲੋਂ ਆ ਰਹੀ ਇਕ ਕਾਰ ਨੇ ਸੜਕ ਕਿਨਾਰੇ ਖੜ੍ਹੇ ਰੇਤ ਨਾਲ ਭਰੇ ਟਰੱਕ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕਾਰ ‘ਚ ਸਵਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version