HomePunjabਡੀ.ਜੀ.ਪੀ ਵੱਲੋਂ ਪੰਜਾਬ ਭਰ ਦੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ

ਡੀ.ਜੀ.ਪੀ ਵੱਲੋਂ ਪੰਜਾਬ ਭਰ ਦੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ

ਚੰਡੀਗੜ੍ਹ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ (DGP Gaurav Yadav) ਨੇ ਅੱਜ ਸੂਬੇ ਵਿੱਚ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਦੀਆਂ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਨਵੇਂ ਸਾਲ ਦੇ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਭਰ ਦੇ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਪੁਲਿਸ ਮੁਖੀ ਵੱਲੋਂ ਰਾਜ ਦੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਭੇਜੀਆਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਹੋਣ ਵਾਲੇ ਪ੍ਰੋਗਰਾਮਾਂ ਨੂੰ ਮੁੱਖ ਰੱਖਦਿਆਂ ਸੂਬੇ ਭਰ ਵਿੱਚ ਪੁਲਿਸ ਸੁਰੱਖਿਆ ਸਖ਼ਤ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਲੋਕਾਂ ਦੇ ਰੁਝੇਵਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨੂੰ ਸਮੁੱਚੇ ਸ਼ਹਿਰੀ ਖੇਤਰਾਂ ਵਿੱਚ ਆਪਣੀ ਗਸ਼ਤ ਵਧਾਉਣੀ ਚਾਹੀਦੀ ਹੈ ਅਤੇ ਰਾਤ ਸਮੇਂ ਨਾਕੇਬੰਦੀਆਂ ਮਜ਼ਬੂਤ ​​ਕੀਤੀਆਂ ਜਾਣ ਤਾਂ ਜੋ ਕੋਈ ਵੀ ਅਪਰਾਧੀ ਅਨਸਰ ਲੋਕਾਂ ਦੇ ਘਰਾਂ ਵਿੱਚ ਦਾਖਲ ਨਾ ਹੋ ਸਕੇ।

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਵੇਂ ਸਾਲ ਦੇ ਪ੍ਰੋਗਰਾਮ ਸ਼ਾਂਤੀਪੂਰਵਕ ਨੇਪਰੇ ਚਾੜ੍ਹੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਅਤੇ ਛੇੜਛਾੜ ਦੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਰਾਤ ਸਮੇਂ ਵੱਡੀ ਗਿਣਤੀ ਵਿਚ ਵਾਹਨ ਸੜਕਾਂ ‘ਤੇ ਘੁੰਮਦੇ ਨਜ਼ਰ ਆਉਂਦੇ ਹਨ ਅਤੇ ਅਜਿਹੇ ਹਾਲਾਤ ਵਿਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਰਾਤ ਨੂੰ ਕਿਸੇ ਵੀ ਵਿਅਕਤੀ ਨੂੰ ਸੜਕਾਂ ‘ਤੇ ਹੰਗਾਮਾ ਜਾਂ ਰੌਲਾ ਪਾਉਂਦੇ ਨਹੀਂ ਦੇਖਿਆ ਜਾਣਾ ਚਾਹੀਦਾ।

ਧੁੰਦ ਦੇ ਮੌਸਮ ਦੇ ਮੱਦੇਨਜ਼ਰ ਡੀਜੀਪੀ ਨੇ ਸਰਹੱਦੀ ਖੇਤਰ ਵਿੱਚ ਰਹਿੰਦੇ ਪੁਲਿਸ ਅਧਿਕਾਰੀਆਂ ਨੂੰ ਸਰਹੱਦੀ ਇਲਾਕਿਆਂ ਨੇੜੇ ਨਾਕੇਬੰਦੀਆਂ ਮਜ਼ਬੂਤ ​​ਕਰਨ ਲਈ ਕਿਹਾ ਹੈ ਕਿਉਂਕਿ ਆਮ ਤੌਰ ‘ਤੇ ਦੇਖਿਆ ਗਿਆ ਹੈ ਕਿ ਪਾਕਿਸਤਾਨ ਸਥਿਤ ਤਸਕਰ ਅਤੇ ਦੇਸ਼ ਵਿਰੋਧੀ ਅਨਸਰ ਧੁੰਦ ਦੇ ਮੌਸਮ ਦੌਰਾਨ ਸਰਹੱਦ ਪਾਰ ਤੋਂ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੰਦੇ ਹਨ। ਉਨ੍ਹਾਂ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸਰਹੱਦੀ ਖੇਤਰ ਵਿੱਚ ਲਗਾਤਾਰ ਗਸ਼ਤ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments