HomePunjabSGPC ਦੇ ਨਵੇਂ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਢੀਂਡਸਾ ਦਾ ਵੱਡਾ...

SGPC ਦੇ ਨਵੇਂ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਢੀਂਡਸਾ ਦਾ ਵੱਡਾ ਬਿਆਨ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਚੰਗੇ ਫ਼ੈਸਲੇ ਲੈਣਗੇ। ਪਿਛਲੇ ਸਮੇਂ ਦੌਰਾਨ ਵਾਪਰੀਆਂ ਮਾੜੀਆਂ ਘਟਨਾਵਾਂ, ਡੇਰਾ ਮੁਖੀ ਦੀ ਮੁਆਫ਼ੀ, ਗਾਇਬ ਹੋਏ 328 ਸਰੂਪਾਂ ਦੀ ਜਾਂਚ, ਗੁਰਬਾਣੀ ਦੇ ਚੈਨਲ ਦੀ ਮੰਗ ਆਦਿ ਅਤੇ ਹੋਰ ਕੰਮਾਂ ‘ਤੇ ਨਵੇਂ ਜਥੇਦਾਰ ਸਖ਼ਤ ਪਹਿਰਾ ਦੇਣਗੇ ਕਿਉਂਕਿ ਇਹ ਮਾਮਲੇ ਲੰਮੇ ਸਮੇਂ ਤੋਂ ਕੁਝ ਸਿਆਸੀ ਆਗੂਆਂ ਦੀ ਦਖ਼ਲਅੰਦਾਜ਼ੀ ਕਾਰਨ ਦਬੇ ਹੋਏ ਹਨ।

ਢੀਂਡਸਾ ਨੇ ਇਹ ਵੀ ਸ਼ੰਕਾ ਪ੍ਰਗਟਾਈ ਕਿ ਜਿਸ ਤਰ੍ਹਾਂ ਗਿਆਨੀ ਹਰਪ੍ਰੀਤ ਸਿੰਘ ਦੇ ਵਿਦੇਸ਼ ਤੋਂ ਪਰਤਣ ਤੱਕ ਇੰਤਜ਼ਾਰ ਵੀ ਨਹੀਂ ਕੀਤਾ ਗਿਆ ਅਤੇ ਹੰਗਾਮੀ ਮੀਟਿੰਗ ਬੁਲਾ ਕੇ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੀ ਥਾਂ ‘ਤੇ ਜਥੇਦਾਰ ਨਿਯੁਕਤ ਕੀਤਾ ਗਿਆ ਹੈ, ਉਹ ਸੁਖਬੀਰ ਸਿੰਘ ਬਾਦਲ ਦੀ ਡੂੰਘੀ ਚਾਲ ਜਾਪਦਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਕਾਨੂੰਨ ਵਿਵਸਥਾ ਨੂੰ ਲੈ ਕੇ ਸੰਪਰਦਾਵਾਂ ਨੂੰ ਸਜ਼ਾਵਾਂ ਦਿਵਾਉਣਾ ਚਾਹੁੰਦੇ ਸਨ, ਪਰ ਉਹ ਲੋਕ ਇਸ ਨੂੰ ਹਜ਼ਮ ਨਹੀਂ ਕਰ ਸਕੇ, ਜਿਸ ਕਾਰਨ ਜਥੇਦਾਰ ਦੀ ਛੁੱਟੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਸੰਗਤਾਂ ਵਿੱਚ ਭਾਰੀ ਖਦਸ਼ਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਵਾਂ ਜਥੇਦਾਰ ਨਿਯੁਕਤ ਕੀਤੇ ਗਏ ਗਿਆਨੀ ਰਘਬੀਰ ਸਿੰਘ ਪਿਛਲੀਆਂ ਘਟਨਾਵਾਂ ਕਾਰਨ ਸੁਖਬੀਰ ਸਿੰਘ ਬਾਦਲ ਨੂੰ ਕਲੀਨ ਚਿੱਟ ਦੇ ਸਕਦੇ ਹਨ। ਆਉਣ ਵਾਲੇ ਦਿਨਾਂ ਵਿੱਚ ਅਜਿਹੀ ਡੂੰਘੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਸਕਦਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments