HomePunjabਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਨੇ 10 ਦਿਨਾਂ ਦੇ ਅੰਦਰ ਸਕੂਲਾਂ ਤੋਂ ਮੰਗੀ...

ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਨੇ 10 ਦਿਨਾਂ ਦੇ ਅੰਦਰ ਸਕੂਲਾਂ ਤੋਂ ਮੰਗੀ ਇਹ ਰਿਪੋਰਟ

ਲੁਧਿਆਣਾ : ਡਾਇਰੈਕਟਰ ਸਕੂਲ ਸਿੱਖਿਆ (Director School Education) (ਸੈਕੰਡਰੀ), ਪੰਜਾਬ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਨੂੰ ਪੱਤਰ ਜਾਰੀ ਕਰ ਕੇ ਪਿਛਲੇ 3 ਸਾਲਾਂ ਤੋਂ ਖੇਡ ਫੰਡ ਜਮ੍ਹਾ ਨਾ ਕਰਵਾਉਣ ਵਾਲੇ ਸਕੂਲਾਂ ਦੀ ਰਿਪੋਰਟ ਮੰਗੀ ਹੈ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਧੀਨ ਆਉਂਦੇ ਸਕੂਲਾਂ ਤੋਂ 10 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਲੈ ਕੇ ਮੁੱਖ ਦਫ਼ਤਰ ਨੂੰ ਭੇਜੀ ਜਾਵੇ, ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਤੋਂ ਭਾਵ 2020-21 ਤੋਂ 2022-23 ਤੱਕ ਦਾ ਖੇਡ ਫੰਡ ਜਮ੍ਹਾਂ ਨਹੀਂ ਕਰਵਾਇਆ ਹੈ।

ਤੁਹਾਨੂੰ ਦੱਸ ਦੇਈਏ ਕਿ ਸਕੂਲਾਂ ਤੋਂ ਲਏ ਗਏ ਖੇਡ ਫੰਡ ਸਿੱਖਿਆ ਵਿਭਾਗ ਦੇ ਡਾਇਰੈਕਟੋਰੇਟ ਨੂੰ ਭੇਜੇ ਜਾਂਦੇ ਹਨ। ਸਿੱਖਿਆ ਵਿਭਾਗ ਇਹ ਫੰਡ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੇ ਖੇਡ ਮੁਕਾਬਲਿਆਂ ’ਤੇ ਖਰਚ ਕਰਦਾ ਹੈ। ਇਸ ਰਾਹੀਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਡਰੈਸ, ਡਾਇਟ ਅਤੇ ਕਿਰਾਏ ਆਦਿ ਦਾ ਪ੍ਰਬੰਧ ਕੀਤਾ ਜਾਂਦਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments