HomePunjabਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ, ਹੋਈ ਗੋਲੀਬਾਰੀ

ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ, ਹੋਈ ਗੋਲੀਬਾਰੀ

ਬਟਾਲਾ: ਬਟਾਲਾ (Batala) ਦੇ ਪਿੰਡ ਵਿਰਕ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਏ ਝਗੜੇ ਦੌਰਾਨ ਇੱਕ ਧਿਰ ਵੱਲੋਂ ਗੋਲੀ ਚਲਾਉਣ ਦੇ ਦੋਸ਼ ਲਾਏ ਜਾ ਰਹੇ ਹਨ। ਇਸ ਦੇ ਨਾਲ ਹੀ ਇਸ ਝਗੜੇ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਦਾ ਸਿਵਲ ਹਸਪਤਾਲ ਬਟਾਲਾ ਵਿੱਚ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਪੁਲਿਸ ਦਾ ਕਹਿਣਾ ਹੈ ਕਿ ਲੜਾਈ ਹੋਈ ਹੈ ਪਰ ਗੋਲੀਬਾਰੀ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਸਿਵਲ ਹਸਪਤਾਲ ਬਟਾਲਾ ‘ਚ ਜ਼ੇਰੇ ਇਲਾਜ ਪ੍ਰਿਥੀਪਾਲ ਸਿੰਘ ਦਾ ਕਹਿਣਾ ਹੈ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਦੇ ਸਰਪੰਚ ਵਲੋਂ ਕੁਝ ਨੌਜਵਾਨਾਂ ਨੇ ਹਥਿਆਰਾਂ ਸਮੇਤ ਉਸਦੇ ਪੁੱਤਰ ‘ਤੇ ਹਮਲਾ ਕੀਤਾ । ਉਸ ਨੇ ਦੱਸਿਆ ਜਦੋਂ ਮੈਂ ਆਪਣੇ ਪੁੱਤਰ ਨੂੰ ਬਚਾਉਣ ਵਾਸਤੇ ਅੱਗੇ ਵਧਿਆ ਤਾਂ ਉਨ੍ਹਾਂ ਨੇ ਮੇਰੇ ‘ਤੇ ਵੀ ਹਮਲਾ ਕਰ ਦਿੱਤਾ ਅਤੇ ਫ਼ਾਇਰ ਕੀਤੇ ਤਾਂ ਮੈਨੂੰ ਵੀ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਉਥੇ ਹੀ ਉਸ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਸਿਵਲ ਹਸਪਤਾਲ ਦੇ ਡਿਊਟੀ ਮੈਡੀਕਲ ਅਫ਼ਸਰ ਡਾਕਟਰ ਦਾ ਕਹਿਣਾ ਸੀ ਜ਼ਖ਼ਮੀ ਹੋਏ ਇਕ ਵਿਅਕਤੀ ਨੂੰ ਇਲਾਜ ਲਈ ਲਿਆਂਦਾ ਗਿਆ ਹੈ। ਉਨ੍ਹਾਂ ਮੁਤਾਬਕ ਗੋਲੀ ਚੱਲੀ ਜਿਸ ਨਾਲ ਉਹ ਜ਼ਖ਼ਮੀ ਹੋਇਆ ਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ ਜਦਕਿ ਉਸਦੀ ਹਾਲਤ ਸਥਿਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹੈ । ਉੱਥੇ ਹੀ ਇਸ ਮਾਮਲੇ ‘ਚ ਹਸਪਤਾਲ ਬਿਆਨ ਦਰਜ ਕਰਨ ਪਹੁੰਚੇ ਐੱਸ. ਐੱਚ. ਓ ਅਮਰੀਕ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੋ ਧਿਰਾਂ ‘ਚ ਝਗੜਾ ਹੋਇਆ ਹੈ ਅਤੇ ਉਹ ਤਫ਼ਤੀਸ਼ ਕਰਨ ਪਹੁੰਚੇ ਹਨ ਅਤੇ ਜ਼ਖ਼ਮੀ ਵਲੋਂ ਫਾਇਰਿੰਗ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਜੋ ਤਫਤੀਸ਼ ‘ਚ ਸਾਹਮਣੇ ਆਵੇਗਾ, ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments