Home ਪੰਜਾਬ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਨੇ ਗੈਸ ਸਿਲੰਡਰਾਂ ਤੇ ਪੈਟਰੋਲ-ਡੀਜ਼ਲ ਨੂੰ ਲੈ ਕੇ ਆਮ...

ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਨੇ ਗੈਸ ਸਿਲੰਡਰਾਂ ਤੇ ਪੈਟਰੋਲ-ਡੀਜ਼ਲ ਨੂੰ ਲੈ ਕੇ ਆਮ ਜਨਤਾ ਨੂੰ ਕੀਤੀ ਅਪੀਲ

0

ਪਠਾਨਕੋਟ : ਮੌਜੂਦਾ ਸਮੇਂ ਵਿੱਚ ਖਾੜੀ ਖੇਤਰ ਦੇ ਦੇਸ਼ਾਂ ਵਿੱਚ ਬਣ ਰਹੇ ਜੰਗ ਦੇ ਤਣਾਅ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਘਰੇਲੂ ਗੈਸ ਸਿਲੰਡਰਾਂ ਅਤੇ ਪੈਟਰੋਲ-ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਠੀਕ ਹੈ। ਜ਼ਿਲ੍ਹੇ ਦੇ ਅਧੀਨ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ‘ਤੇ ਲੋੜ ਅਨੁਸਾਰ ਮਾਤਰਾ ਵਿੱਚ ਸਟਾਕ ਉਪਲਬਧ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਘਬਰਾਹਟ ਦੇ ਕਾਰਨ ਵਾਧੂ ਗੈਸ ਸਿਲੰਡਰ ਬੁੱਕ ਨਾ ਕਰਨ ਅਤੇ ਪਹਿਲਾਂ ਵਾਂਗ ਆਪਣੀ ਜ਼ਰੂਰਤ ਅਨੁਸਾਰ ਬੁੱਕ ਕਰਨ।

ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਸਾਰੀਆਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪ ਮਾਲਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਵਾਹਨਾਂ ਲਈ ਪੈਟਰੋਲ ਅਤੇ ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐੱਲ.ਪੀ.ਜੀ. ਗੈਸ ਸਿਲੰਡਰ ਦੀ ਲਗਾਤਾਰ ਅਤੇ ਬਿਨਾਂ ਰੁਕਾਵਟ ਸਪਲਾਈ ਯਕੀਨੀ ਬਣਾਈ ਜਾਵੇ। ਪ੍ਰਸ਼ਾਸਨ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਅਜਿਹੇ ਹਾਲਾਤਾਂ ਵਿੱਚ ਪੈਟਰੋਲ, ਡੀਜ਼ਲ ਅਤੇ ਐੱਲ.ਪੀ.ਜੀ. ਦੀ ਕਾਲਾਬਾਜ਼ਾਰੀ  ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਤੁਰੰਤ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾਂ ਪ੍ਰਸ਼ਾਸ਼ਨ ਨੇ ਲੋਕਾਂ ਤੋਂ ਸ਼ਾਤੀ ਬਣਾਈ ਰੱਖਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਤਾਕਿ ਸਪਲਾਈ ਸਿਸਟਮ ਠੀਕ ਨਾਲ ਚੱਲਦਾ ਰਹੇ।

NO COMMENTS

LEAVE A REPLY

Please enter your comment!
Please enter your name here

Exit mobile version