Home ਪੰਜਾਬ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜਾਰੀ ਕੀਤੇ ਸ਼ਖ਼ਤ ਆਦੇਸ਼

ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜਾਰੀ ਕੀਤੇ ਸ਼ਖ਼ਤ ਆਦੇਸ਼

0

ਰੂਪਨਗਰ : ਪੰਜਾਬ ਦੇ ਰੂਪਨਗਰ ਜ਼ਿਲ੍ਹੇਂ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ’ਤੇ ਆਉਣ-ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 02 ਅਪ੍ਰੈਲ 2026 ਤੋਂ 01 ਜੂਨ 2026 ਤੱਕ ਲਾਗੂ ਰਹਿਣਗੇ।

ਉਨ੍ਹਾਂ ਨੇ ਦੱਸਿਆ ਕਿ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ਤੇ ਵੱਡੀ ਗਿਣਤੀ ਵਿੱਚ ਪਿੰਡ ਹੁੰਦੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਹਨਾਂ ਪਿੰਡਾਂ ਦੇ ਵਸਨੀਕ ਹਨ। ਇਸ ਤੋਂ ਇਲਾਵਾ ਇਸ ਰੋਡ ਤੋਂ ਕਾਫੀ ਸਕੂਲ ਪੈਂਦੇ ਹਨ ਜਿਨ੍ਹਾਂ ਵਿੱਚ ਪੜਨ ਵਾਲੇ ਸਕੂਲੀ ਵਿਦਿਆਰਥੀ ਇਸ ਰੋਡ ਰਾਹੀ ਸਕੂਲ ਵਿੱਚ ਆਉਣਾ-ਜਾਣਾ ਕਰਦੇ ਹਨ। ਓਵਰਲੋਡ ਟਿੱਪਰਾ ਦੀ ਆਵਾਜਾਈ ਕਾਰਨ ਪਹਿਲਾਂ ਕਈ ਹਾਦਸੇ ਵਾਪਰ ਚੁੱਕ ਹਨ ਜਿਸ ਕਾਰਨ ਲਾਅ ਐਂਡ ਆਰਡਰ ਦੀ ਸਥਿਤੀ ਪ੍ਰਭਾਵਿਤ ਹੋ ਚੁੱਕੀ ਹੈ।

ਓਵਰਲੋਡ ਟਿੱਪਰਾਂ ਦੀ ਆਵਾਜਾਈ ਕਾਰਨ ਪਹਿਲਾਂ ਕਈ ਹਾਦਸੇ ਵਾਪਰ ਚੁੱਕੇ ਹਨ, ਜਿਸ ਕਾਰਨ ਲਾਅ ਐਂਡ ਆਰਡਰ ਦੀ ਸਥਿਤੀ ਪ੍ਰਭਾਵਿਤ ਹੋ ਚੁੱਕੀ ਹੈ। ਲੋਕਾਂ ਦੀ ਮੰਗ ਤਹਿਤ ਇਨ੍ਹਾਂ ਓਵਰਲੋਡ ਟਿੱਪਰਾਂ ’ਤੇ ਸਖ਼ਤੀ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਟਿੱਪਰਾਂ ਦੀ ਆਵਾਜਾਦੀ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ਤੋਂ ਬੰਦ ਕਰਵਾ ਕੇ ਪਚਰੰਡਾ ਮੋੜ ਤੋਂ ਸ੍ਰੀ ਅਨੰਦਪੁਰ ਸਾਹਿਬ ਰਾਹੀਂ ਯਕੀਨੀ ਬਣਾਈ ਜਾਵੇ।

NO COMMENTS

LEAVE A REPLY

Please enter your comment!
Please enter your name here

Exit mobile version