Home ਪੰਜਾਬ ਹੁਸ਼ਿਆਰਪੁਰ ‘ਚ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ

ਹੁਸ਼ਿਆਰਪੁਰ ‘ਚ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ

0

ਟਾਂਡਾ ਉੜਮੁੜ: ਪੰਜਾਬ ਵਿੱਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।

ਮਿਲੀ ਜਾਣਕਾਰੀ ਮੁਤਾਬਕ ਕੁਝ ਵਿਅਕਤੀਆਂ ਵੱਲੋਂ ਮੂਰਤੀ ‘ਤੇ ਪੱਥਰ ਮਾਰੇ ਗਏ, ਜਿਸ ਕਾਰਨ ਮੂਰਤੀ ਨੂੰ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਅਤੇ ਬਾਬਾ ਸਾਹਿਬ ਦੇ ਪੈਰੋਕਾਰਾਂ ਸਮੇਤ ਐੱਸ.ਸੀ. ਭਾਈਚਾਰੇ ਦੇ ਲੋਕ ਮੌਕੇ ‘ਤੇ ਇਕੱਠੇ ਹੋਣ ਲੱਗੇ।

ਇਸ ਘਟਨਾ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਆਗੂਆਂ ਅਤੇ ਭਾਈਚਾਰੇ ਦੇ ਲੋਕਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਉਣ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਤੋਂ ਪਹਿਲਾਂ ਵੀ ਡਾ. ਬੀ.ਆਰ. ਅੰਬੇਡਕਰ ਦੀਆਂ ਮੂਰਤੀਆਂ ਨਾਲ ਛੇੜਛਾੜ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਤਾਜ਼ਾ ਘਟਨਾ ਤੋਂ ਬਾਅਦ ਇੱਕ ਵਾਰ ਫਿਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਦੀ ਕਾਰਵਾਈ ‘ਤੇ ਸਵਾਲ ਉੱਠ ਰਹੇ ਹਨ।

ਬੇਅਦਬੀ ਦੀ ਘਟਨਾ ਨੂੰ ਲੈਕੇ ਬੋਲੇ ਹਰਭਜਨ ਸਿੰਘ ਈਟੀਓ 

ਇਸ ਘਟਨਾ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਡਾ. ਬੀ.ਆਰ. ਅੰਬੇਡਕਰ ਦੀ ਪ੍ਰਤੀਮਾ ਨਾਲ ਤੋੜਫੋੜ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version