Home ਪੰਜਾਬ ਡਾ. ਬਲਬੀਰ ਸਿੰਘ ਨੇ ਤ੍ਰਿਪੜੀ ’ਚ 5 ਕਰੋੜ ਦੀ ਲਾਗਤ ਨਾਲ ਬਣ...

ਡਾ. ਬਲਬੀਰ ਸਿੰਘ ਨੇ ਤ੍ਰਿਪੜੀ ’ਚ 5 ਕਰੋੜ ਦੀ ਲਾਗਤ ਨਾਲ ਬਣ ਰਹੀ ਸੜਕ ਦਾ ਕੀਤਾ ਉਦਘਾਟਨ

0

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨ ਤ੍ਰਿਪੜੀ (ਪ੍ਰੀਤ ਨਗਰ) ਵਿਖੇ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕਰੀਬ 5 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵਿੱਚੋਂ ਤਿਆਰ ਕੀਤੀ ਜਾ ਰਹੀ ਇਹ ਸੜਕ ਇਲਾਕੇ ਦੀ ਆਵਾਜਾਈ ਪ੍ਰਣਾਲੀ ਨੂੰ ਹੋਰ ਸੁਚੱਜਾ ਅਤੇ ਸੁਗਮ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਉਦਘਾਟਨ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਧੀਆ ਸੜਕਾਂ ਨਾਲ ਨਾ ਸਿਰਫ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲਦੀ ਹੈ, ਸਗੋਂ ਵਪਾਰਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਦਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਤ੍ਰਿਪੜੀ ਦੇ ਪ੍ਰੀਤ ਨਗਰ ਇਲਾਕੇ ਵਿੱਚ ਲੰਬੇ ਸਮੇਂ ਤੋਂ ਲੋਕਾਂ ਵੱਲੋਂ ਇਸ ਸੜਕ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਸੜਕਾਂ, ਪੀਣ ਵਾਲਾ ਪਾਣੀ ਅਤੇ ਸੀਵਰੇਜ ਵਰਗੀਆਂ ਬੁਨਿਆਦੀਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲੈ ਕੇ ਜਾਣਾ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਸੁਵਿਧਾਵਾਂ ਪ੍ਰਦਾਨ ਕਰਨੀ ਹੈ।

ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕ ਨਿਰਮਾਣ ਕਾਰਜ ਨੂੰ ਉੱਚ ਗੁਣਵੱਤਾ ਅਤੇ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਲਾਕਾ ਨਿਵਾਸੀਆਂ ਨੇ ਸੜਕ ਨਿਰਮਾਣ ਕਾਰਜ ਸ਼ੁਰੂ ਹੋਣ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਅਤੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਇਲਾਕੇ ਦੀ ਮੁੱਖ ਲੋੜ ਸੀ ਅਤੇ ਇਸ ਦੇ ਬਣਨ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ।

ਇਸ ਮੌਕੇ ਪਟਿਆਲਾ ਦੇ ਮੇਅਰ ਸ੍ਰੀ ਕੁੰਦਨ ਗੋਗੀਆ, ਕਮਿਸ਼ਨਰ ਨਗਰ ਨਿਗਮ ਸ੍ਰ ਪਰਮਜੀਤ ਸਿੰਘ, ਸ੍ਰੀ ਜਸਬੀਰ ਸਿੰਘ ਗਾਂਧੀ, ਇਲਾਕੇ ਦੇ ਪਤਵੰਤੇ ਵਿਅਕਤੀ, ਸਥਾਨਕ ਨਿਵਾਸੀ ਅਤੇ ਹੋਰ ਆਗੂ ਵੀ ਹਾਜ਼ਰ ਸਨ।

NO COMMENTS

LEAVE A REPLY

Please enter your comment!
Please enter your name here

Exit mobile version