Homeਪੰਜਾਬਡਾ. ਬਲਬੀਰ ਸਿੰਘ ਨੇ ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ...

ਡਾ. ਬਲਬੀਰ ਸਿੰਘ ਨੇ ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਕੀਤੀ ਸਮੀਖਿਆ  

ਪਟਿਆਲਾ : ਪਟਿਆਲਾ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਸੁਖ-ਸਹੂਲਤ ਨੂੰ ਹੋਰ ਬਿਹਤਰ ਬਨਾਉਣ ਦੇ ਮੰਤਵ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨ ਪਟਿਆਲਾ ਵਿਖੇ ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ,ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਅਪਰਨਾ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਮੇਅਰ ਕੁੰਦਨ ਗੋਗੀਆ ਅਤੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ। ਇਸ ਦੌਰਾਨ ਉਹਨਾਂ ਸ਼ਹਿਰ ਦੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹਿਰ ਦੀਆਂ ਮੁੱਖ ਅਤੇ ਅੰਦਰੂਨੀ ਸੜਕਾਂ ਦੀ ਮੁਰੰਮਤ, ਸੀਵਰੇਜ ਪ੍ਰਣਾਲੀ ਦੇ ਸੁਧਾਰ, ਵੱਡੀ ਅਤੇ ਛੋਟੀ ਨਦੀਆਂ ਨਾਲ ਸੰਬੰਧਿਤ ਕੰਮਾਂ, ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸ਼ਹਿਰ ਦੀ ਸੁੰਦਰੀਕਰਨ ਯੋਜਨਾਵਾਂ ਬਾਰੇ ਅਧਿਕਾਰੀਆਂ ਤੋਂ ਤਾਜ਼ਾ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਬਲਬੀਰ ਸਿੰਘ ਨੇ ਲੰਬਿਤ ਪਏ ਕੰਮਾਂ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਕਿ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਸਮੇਂ ਦੀ ਪਾਬੰਦੀ ਨੂੰ ਸਭ ਤੋਂ ਵੱਧ ਮਹੱਤਵ ਦੇ ਰਹੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਨਿਗਮ ਅਤੇ ਹੋਰ ਸੰਬੰਧਤ ਵਿਭਾਗਾਂ ਨਾਲ ਮਿਲਜੁਲ ਕੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ।

ਮੇਅਰ ਕੁੰਦਨ ਗੋਗੀਆ ਅਤੇ ਡਿਪਟੀ ਮੇਅਰ ਹਰਿੰਦਰ ਕੋਹਲੀ ਨੇ ਕਿਹਾ ਕਿ ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਾਸੀਆਂ ਨੂੰ ਹੋਰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਅੰਤ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਪਟਿਆਲਾ ਦੇ ਸਰਵਪੱਖੀ ਵਿਕਾਸ, ਸੁੰਦਰੀਕਰਨ ਅਤੇ ਲੋਕਾਂ ਦੀ ਸੁਖ-ਸਹੂਲਤ ਲਈ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਪ੍ਰਕਿਰਿਆ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments