Home ਹਰਿਆਣਾ ਰੋਹਤਕ ਦੇ ਮਾਨਸਿਕ ਸਿਹਤ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਰਾਜੀਵ ਗੁਪਤਾ ਨੂੰ...

ਰੋਹਤਕ ਦੇ ਮਾਨਸਿਕ ਸਿਹਤ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਰਾਜੀਵ ਗੁਪਤਾ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਮੁਅੱਤਲ

0

ਰੋਹਤਕ: ਪੰਡਿਤ ਭਗਵਤ ਦਿਆਲ ਸ਼ਰਮਾ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਫਘੀੰਸ਼), ਰੋਹਤਕ ਦੇ ਮਾਨਸਿਕ ਸਿਹਤ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਰਾਜੀਵ ਗੁਪਤਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਪੀ.ਜੀ.ਆਈ.ਐਮ.ਐਸ. ਦੇ ਡਾਇਰੈਕਟਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਡਾ: ਗੁਪਤਾ ਨੂੰ ਉਸ ਦੇ ਖ਼ਿਲਾਫ਼ ਚੱਲ ਰਹੀ ਜਾਂਚ ਪੂਰੀ ਹੋਣ ਤੱਕ ਮੁਅੱਤਲ ਰੱਖਿਆ ਜਾਵੇਗਾ।

ਹਾਲਾਂਕਿ ਇੰਸਟੀਚਿਊਟ ਪ੍ਰਸ਼ਾਸਨ ਨੇ ਹਾਲੇ ਤੱਕ ਮਾਮਲੇ ਦੇ ਵਿਸਤ੍ਰਿਤ ਤੱਥਾਂ ਜਾਂ ਦੋਸ਼ਾਂ ਨਾਲ ਸਬੰਧਤ ਕੋਈ ਅਧਿਕਾਰਤ ਜਾਣਕਾਰੀ ਜਨਤਕ ਨਹੀਂ ਕੀਤੀ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜਾਂਚ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮਾਨਸਿਕ ਸਿਹਤ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਖ਼ਿਲਾਫ਼ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਚਰਚਾਵਾਂ ਤੇਜ਼ ਹੋ ਗਈਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version