HomePunjabਡਾ: ਵਰਿੰਦਰਾ ਭਾਟੀਆ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਡਾ: ਵਰਿੰਦਰਾ ਭਾਟੀਆ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਡਾ: ਸਤਬੀਰ ਬੇਦੀ (Dr. Satbir Bedi) ਦੇ ਵਿਦੇਸ਼ ਛੁੱਟੀ ‘ਤੇ ਚਲੇ ਜਾਣ ਕਾਰਨ ਡਾ: ਵਰਿੰਦਰਾ ਭਾਟੀਆ (Dr. Varindra Bhatia) ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ।

ਸਿੱਖਿਆ ਬੋਰਡ ਵੱਲੋਂ ਮੀਡੀਆ ਨੂੰ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਡਾ: ਸਤਬੀਰ ਬੇਦੀ 20 ਜੂਨ ਤੋਂ 5 ਜੁਲਾਈ ਮੰਗਲਵਾਰ ਤੱਕ ਵਿਦੇਸ਼ ਛੁੱਟੀ ‘ਤੇ ਚਲੇ ਗਏ ਹਨ ਡਾ: ਬੇਦੀ ਦੇ ਵਿਦੇਸ਼ ਛੁੱਟੀ ਦੇ ਸਮੇਂ ਦੌਰਾਨ ਚੇਅਰਮੈਨ ਦੇ ਅਹੁਦੇ ਦਾ ਵਾਧੂ ਚਾਰਜ ਵਾਈਸ ਚੇਅਰਮੈਨ ਡਾ: ਵਰਿੰਦਰ ਭਾਟੀਆ ਨੂੰ ਦਿੱਤਾ ਗਿਆ ਹੈ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਵਧੀਕ ਸਕੱਤਰ ਵੱਲੋਂ ਇਸ ਸਬੰਧੀ ਜਾਰੀ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡਾ: ਭਾਟੀਆ ਇਸ ਸਮੇਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਚੇਅਰਮੈਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments