HomePunjabਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ 'ਚ ਡਰੈੱਸ ਕੋਡ ਲਾਗੂ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ‘ਚ ਡਰੈੱਸ ਕੋਡ ਲਾਗੂ

ਅੰਮ੍ਰਿਤਸਰ: ਪੰਜਾਬ ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ (Shiromani Committee) ਵੱਲੋਂ ਗੁਰਦੁਆਰਿਆਂ ਵਿੱਚ ਡਰੈੱਸ ਕੋਡ (Dress code) ਲਾਗੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਸਾਰੇ ਗ੍ਰੰਥੀਆਂ ਅਤੇ ਰਾਗੀ ਸਿੰਘਾਂ ਦੇ ਗੁਰਦੁਆਰਿਆਂ ਵਿੱਚ ਕੁੜਤਾ-ਪਜਾਮਾ ਅਤੇ ਜੈਕਟ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਕਰਕੇ ਗੁਰਦੁਆਰਾ ਸਾਹਿਬਾਨ ਵਿੱਚ ਫੈਸ਼ਨੇਬਲ ਕੁੜਤਾ ਪਜਾਮਾ ਅਤੇ ਜੈਕਟ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਰਾਗੀ ਜਥਿਆਂ ‘ਤੇ ਵੀ ਇਹ ਹੁਕਮ ਲਾਗੂ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਕੇਂਦਰ ਸਰਕਾਰ ਨਾਲ ਗੱਲ ਕਰਨ ਲਈ 27 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜੇਕਰ 27 ਜਨਵਰੀ ਤੱਕ ਮਸਲਾ ਹੱਲ ਨਾ ਹੋਇਆ ਤਾਂ ਸ਼੍ਰੋਮਣੀ ਕਮੇਟੀ ਰਾਸ਼ਟਰਪਤੀ ਨੂੰ ਪਾਈ ਪਟੀਸ਼ਨ ਵਾਪਸ ਲੈ ਲਵੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments