Home ਹੈਲਥ ਰੋਜ਼ਾਨਾ ਦੁੱਧ ਪੀਣ ਨਾਲ ਸਰੀਰ ਨੂੰ ਮਿਲਦੇ ਹਨ ਕਈ ਫਾਇਦੇ

ਰੋਜ਼ਾਨਾ ਦੁੱਧ ਪੀਣ ਨਾਲ ਸਰੀਰ ਨੂੰ ਮਿਲਦੇ ਹਨ ਕਈ ਫਾਇਦੇ

0

Health News: ਦੁੱਧ ਸਾਡੀ ਸਿਹਤ ਲਈ ਕਾਫ਼ੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿੱਚ ਕੈਲਸ਼ੀਅਮ, ਪ੍ਰੋਟੀਨ ਅਤੇ ਵਿਟਾਮਿਨ B12 ਵਰਗੇ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਮਾਸਪੇਸ਼ੀਆਂ ਦੇ ਵਿਕਾਸ ਵਿੱਚ ਵੀ ਮਦਦ ਕਰਦੇ ਹਨ। ਪਰ ਹਰ ਉਮਰ ਦੇ ਵਿਅਕਤੀ ਨੂੰ ਦੁੱਧ ਦੀ ਲੋੜ ਵੱਖ-ਵੱਖ ਹੁੰਦੀ ਹੈ। ਅਜਿਹੇ ਵਿੱਚ ਇਹ ਜਾਣਨਾ ਜ਼ਰੂਰੀ ਹੈ ਕਿ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਰੋਜ਼ਾਨਾ ਕਿੰਨਾ ਦੁੱਧ ਪੀਣਾ ਚਾਹੀਦਾ ਹੈ।

ਰੋਜ਼ਾਨਾ ਦੁੱਧ ਪੀਣ ਦੇ ਕੀ ਹਨ ਫਾਇਦੇ?

ਦੁੱਧ ਵਿੱਚ ਮੌਜੂਦ ਕੈਲਸ਼ੀਅਮ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਰੱਖਦਾ ਹੈ। ਇਸ ਵਿੱਚ ਪਾਇਆ ਜਾਣ ਵਾਲਾ ਪ੍ਰੋਟੀਨ ਮਾਸਪੇਸ਼ੀਆਂ ਨੂੰ ਤਾਕਤ ਦਿੰਦਾ ਹੈ। ਦੁੱਧ ਬੱਚਿਆਂ ਦੇ ਸਰੀਰਕ ਵਿਕਾਸ ਵਿੱਚ ਵੀ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਸ ਵਿੱਚ ਵਿਟਾਮਿਨ B12 ਅਤੇ ਫਾਸਫੋਰਸ ਵਰਗੇ ਪੋਸ਼ਕ ਤੱਤ ਵੀ ਹੁੰਦੇ ਹਨ, ਜੋ ਸਰੀਰ ਲਈ ਬਹੁਤ ਜ਼ਰੂਰੀ ਹਨ।

ਉਮਰ ਦੇ ਹਿਸਾਬ ਨਾਲ ਕਿੰਨਾ ਦੁੱਧ ਪੀਣਾ ਚਾਹੀਦਾ ਹੈ?

ਨੈਸ਼ਨਲ ਇੰਸਟੀਚਿਊਟ ਆਫ ਨਿਊਟ੍ਰੀਸ਼ਨ ਦੀਆਂ 2024 ਦੀਆਂ ਗਾਈਡਲਾਈਨਜ਼ ਅਨੁਸਾਰ ਰੋਜ਼ਾਨਾ ਦੁੱਧ ਜਾਂ ਦਹੀਂ ਦੀ ਮਾਤਰਾ ਇਸ ਤਰ੍ਹਾਂ ਹੋਣੀ ਚਾਹੀਦੀ ਹੈ:

  • 1 ਤੋਂ 3 ਸਾਲ ਦੇ ਬੱਚੇ: 350 ਮਿਲੀਲੀਟਰ
  • 4 ਤੋਂ 6 ਸਾਲ ਦੇ ਬੱਚੇ: 350 ਮਿਲੀਲੀਟਰ
  • 7 ਤੋਂ 9 ਸਾਲ ਦੇ ਬੱਚੇ: 400 ਮਿਲੀਲੀਟਰ
  • 10 ਤੋਂ 18 ਸਾਲ ਦੇ ਬੱਚੇ: 400 ਮਿਲੀਲੀਟਰ
  • ਬਾਲਗ ਵਿਅਕਤੀ: 300 ਮਿਲੀਲੀਟਰ
  • 60 ਸਾਲ ਤੋਂ ਵੱਧ ਉਮਰ ਦੇ ਲੋਕ: 400 ਮਿਲੀਲੀਟਰ

ਗਰਭਵਤੀ ਅਤੇ ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਹਿਲਾਵਾਂ ਨੂੰ ਵੀ ਆਪਣੀ ਲੋੜ ਅਨੁਸਾਰ ਦੁੱਧ ਅਤੇ ਹੋਰ ਪੌਸ਼ਟਿਕ ਖੁਰਾਕ ਲੈਣੀ ਚਾਹੀਦੀ ਹੈ।

ਛੋਟੇ ਬੱਚਿਆਂ ਨੂੰ ਦੁੱਧ ਦਿੰਦੇ ਸਮੇਂ ਰੱਖੋ ਧਿਆਨ

ਇੱਕ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਗਾਂ ਜਾਂ ਮੱਝ ਦਾ ਦੁੱਧ ਮੁੱਖ ਪੀਣ ਵਾਲੇ ਪਦਾਰਥ ਵਜੋਂ ਨਹੀਂ ਦੇਣਾ ਚਾਹੀਦਾ। ਛੇ ਮਹੀਨਿਆਂ ਤੱਕ ਬੱਚੇ ਲਈ ਮਾਂ ਦਾ ਦੁੱਧ ਸਭ ਤੋਂ ਵਧੀਆ ਹੁੰਦਾ ਹੈ।

ਕਿਹੜੇ ਲੋਕਾਂ ਨੂੰ ਦੁੱਧ ਪੀਣ ਤੋਂ ਕਰਨਾ ਚਾਹੀਦਾ ਹੈ ਪਰਹੇਜ਼?

ਕੁਝ ਲੋਕਾਂ ਨੂੰ ਦੁੱਧ ਪੀਣ ਨਾਲ ਗੈਸ, ਪੇਟ ਦਰਦ ਜਾਂ ਦਸਤ ਦੀ ਸਮੱਸਿਆ ਹੋ ਸਕਦੀ ਹੈ। ਅਜਿਹਾ ਲੈਕਟੋਜ਼ ਇਨਟੋਲਰੈਂਸ ਕਾਰਨ ਹੁੰਦਾ ਹੈ। ਉੱਥੇ ਹੀ ਜਿਨ੍ਹਾਂ ਲੋਕਾਂ ਨੂੰ ਦੁੱਧ ਤੋਂ ਐਲਰਜੀ ਹੈ, ਉਨ੍ਹਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਧਿਆਨ ਰੱਖੋ ਕਿ ਦੁੱਧ ਤੋਂ ਇਲਾਵਾ ਦਹੀਂ, ਪਨੀਰ ਅਤੇ ਹੋਰ ਖਾਧ ਪਦਾਰਥਾਂ ਰਾਹੀਂ ਵੀ ਸਰੀਰ ਨੂੰ ਕੈਲਸ਼ੀਅਮ ਮਿਲ ਸਕਦਾ ਹੈ। ਇਸ ਲਈ ਰੋਜ਼ਾਨਾ ਸੰਤੁਲਿਤ ਖੁਰਾਕ ਲੈਣਾ ਸਭ ਤੋਂ ਜ਼ਰੂਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version