Home ਪੰਜਾਬ ਪੰਜਾਬ ‘ਚ ਸਰਹੱਦ ਪਾਰੋਂ ਡਰੋਨ ਸਮੇਤ 2 ਪਿਸਤੌਲ ਬਰਾਮਦ

ਪੰਜਾਬ ‘ਚ ਸਰਹੱਦ ਪਾਰੋਂ ਡਰੋਨ ਸਮੇਤ 2 ਪਿਸਤੌਲ ਬਰਾਮਦ

0

ਫਾਜ਼ਿਲਕਾ : ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹਥਿਆਰਾਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਦਰਮਿਆਨ ਫਾਜ਼ਿਲਕਾ ਪੁਲਿਸ ਅਤੇ ਬੀ.ਐੱਸ.ਐੱਫ. ਨੂੰ ਵੱਡੀ ਸਫਲਤਾ ਮਿਲੀ ਹੈ। ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਪਿੰਡ ਦੋਨਾ ਸਿਕੰਦਰੀ ਨੇੜੇ ਖੇਤਾਂ ਵਿੱਚੋਂ ਇੱਕ ਡਰੋਨ ਅਤੇ 9 ਐੱਮ.ਐੱਮ. ਦੇ ਦੋ ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੇ ਨਾਲ ਦੋ ਮੈਗਜ਼ੀਨ ਵੀ ਮਿਲੀਆਂ ਹਨ।

ਪੁਲਿਸ ਅਨੁਸਾਰ, 5 ਨਵੰਬਰ 2026 ਨੂੰ ਥਾਣਾ ਸਦਰ ਫਾਜ਼ਿਲਕਾ ਵਿੱਚ ਸੂਚਨਾ ਮਿਲੀ ਸੀ ਕਿ ਪਿੰਡ ਦੋਨਾ ਸਿਕੰਦਰੀ ਦੇ ਖੇਤਾਂ ਵਿੱਚ ਇੱਕ ਡਰੋਨ ਡਿੱਗਿਆ ਹੋਇਆ ਹੈ। ਇਸ ਤੋਂ ਬਾਅਦ ਡੀ.ਐੱਸ.ਪੀ. ਸਬ-ਡਵੀਜ਼ਨ ਫਾਜ਼ਿਲਕਾ ਬਲਵਿੰਦਰ ਸਿੰਘ ਅਤੇ ਡੀ.ਐੱਸ.ਪੀ. ਲੋਕਲ ਲਵਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਬੀ.ਐੱਸ.ਐੱਫ. ਦੇ ਜਵਾਨਾਂ ਨਾਲ ਮਿਲ ਕੇ ਸਰਚ ਆਪ੍ਰੇਸ਼ਨ ਚਲਾਇਆ।

ਤਲਾਸ਼ੀ ਦੌਰਾਨ ਮੌਕੇ ਤੋਂ ਡੀ.ਜੇ.ਆਈ. ਕੰਪਨੀ ਦਾ ਇੱਕ ਡਰੋਨ, ਦੋ 9 ਐੱਮ.ਐੱਮ. ਪਿਸਤੌਲ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ ਗਏ।

ਇਸ ਮਾਮਲੇ ਵਿੱਚ ਥਾਣਾ ਸਦਰ ਫਾਜ਼ਿਲਕਾ ਵਿਖੇ ਮੁਕੱਦਮਾ ਨੰਬਰ 348 ਦਰਜ ਕੀਤਾ ਗਿਆ ਹੈ। ਪੁਲਿਸ ਨੇ ਏਅਰਕ੍ਰਾਫਟ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸਰਹੱਦ ਪਾਰੋਂ ਹੋਣ ਵਾਲੀ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version