ਜਲੰਧਰ: ਜਲੰਧਰ ਦੇ ਅਵਤਾਰ ਨਗਰ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੋਂ ਦੀ ਗਲੀ ਨੰਬਰ 7 ਵਿੱਚ ਦੋਹਰੇ ਕਤਲ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਮੁਲਜ਼ਮ ਦੀ ਪਛਾਣ ਹੀਰਾ ਲਾਲ ਵਜੋਂ ਹੋਈ ਹੈ ਜੋ ਫ਼ਰਾਰ ਦੱਸਿਆ ਜਾਂਦਾ ਹੈ। ਦੱਸ ਦੇਈਏ ਕਿ ਹੀਰਾ ਲਾਲ ਦੇ 3 ਬੱਚੇ ਹਨ ਜੋ ਘਟਨਾ ਦੇ ਸਮੇਂ ਸਕੂਲ ਗਏ ਸਨ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇੜੀ ਹੀਰਾ ਲਾਲ ਦਾ ਆਪਣੀ ਪਤਨੀ ਨਾਲ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਉਸ ‘ਤੇ ਡੰਡੇ ਨਾਲ ਹਮਲਾ ਕਰਕੇ ਪਤਨੀ ਅਤੇ ਪਿਤਾ ਦੀ ਹੱਤਿਆ ਕਰ ਦਿੱਤੀ। ਜਦੋਂ ਬੱਚੇ ਸਕੂਲ ਤੋਂ ਵਾਪਸ ਆਏ ਤਾਂ ਉਨ੍ਹਾਂ ਨੇ ਘਰ ਵਿਚ ਆਪਣੀ ਮਾਂ ਅਤੇ ਦਾਦਾ ਨੂੰ ਖੂਨ ਨਾਲ ਲੱਥਪੱਥ ਦੇਖ ਕੇ ਰੌਲਾ ਪਾਇਆ। ਇਸ ਤੋਂ ਬਾਅਦ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫ਼ਰਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਦੌਰਾਨ ਬਜ਼ੁਰਗ ਮਾਤਾ ਘਰ ਦੀ ਪਹਿਲੀ ਮੰਜ਼ਿਲ ‘ਤੇ ਮੌਜੂਦ ਸੀ ਅਤੇ ਚੱਲਣ-ਫਿਰਨ ਤੋਂ ਅਸਮਰੱਥ ਸੀ।
