Home ਪੰਜਾਬ ਲੁਧਿਆਣਾ ‘ਚ ਚੈਕਿੰਗ ਦੌਰਾਨ ਕੈਦੀ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ

ਲੁਧਿਆਣਾ ‘ਚ ਚੈਕਿੰਗ ਦੌਰਾਨ ਕੈਦੀ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ

0

ਲੁਧਿਆਣਾ: ਸੁਰੱਖਿਆ ਵਿੱਚ ਕੁਤਾਹੀ ਕਹੋ ਜਾਂ ਲਾਪਰਵਾਹੀ ਕਿਨ੍ਹਾਂ ਹਾਲਾਤਾਂ ਵਿੱਚ ਜੇਲ੍ਹ ਦੇ ਅੰਦਰ ਕੈਦੀਆਂ ਤੱਕ ਨਸ਼ਾ ਪਹੁੰਚ ਰਿਹਾ ਹੈ । ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ । ਅਚਾਨਕ ਚੈਕਿੰਗ ਦੇ ਦੌਰਾਨ ਕੈਦੀ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ‘ਤੇ ਪੁਲਿਸ ਨੇ ਐਨ.ਡੀ.ਪੀ.ਐਸ. ਅਤੇ ਜੇਲ੍ਹ ਐਕਟ ਦੀ ਧਾਰਾ ਦੇ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਚੈਕਿੰਗ ਦੌਰਾਨ ਕੈਦੀ ਅਭਿਨੰਦਨ ਉਰਫ਼ ਸੰਨੀ ਪੁੱਤਰ ਸ਼੍ਰੀਕਾਂਤ ਸਿੰਘ ਤੋਂ 39 ਚਿੱਟੇ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੱਤਰ ਦੇ ਆਧਾਰ ‘ਤੇ ਪੁਲਿਸ ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਕਾਰਵਾਈ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ।

NO COMMENTS

LEAVE A REPLY

Please enter your comment!
Please enter your name here

Exit mobile version