ਪਠਾਨਕੋਟ: ਪਾਕਿਸਤਾਨ ‘ਚ ਡਰੋਨਾਂ ਰਾਹੀਂ ਲਗਾਤਾਰ ਨਸ਼ੇ ਦੀ ਤਸਕਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਪਠਾਨਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ, ਜਿਸ ਕੋਲੋਂ 7 ਕਿਲੋ 800 ਗ੍ਰਾਮ ਹੈਰੋਇਨ ਬਰਾਮਦ ਹੋਈ। ਇਹ ਨਸ਼ਾ ਤਸਕਰ ਗੁਰਦਾਸਪੁਰ ‘ਚ ਕਿਰਾਏ ਦੇ ਮਕਾਨ ‘ਚ ਰਹਿ ਰਿਹਾ ਸੀ ਅਤੇ ਇਕ ਔਰਤ ਵੀ ਉਸ ਦਾ ਸਾਥ ਦੇ ਰਹੀ ਸੀ, ਜਿਸ ਕਾਰਨ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਇਨ੍ਹਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਪਠਾਨਕੋਟ ਨੇ ਦੱਸਿਆ ਕਿ ਕਾਬੂ ਕੀਤਾ ਨਸ਼ਾ ਤਸਕਰ ਗੁਰਦਾਸਪੁਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਉਸ ਕੋਲੋਂ ਪੁੱਛਗਿੱਛ ਕਰਨ ‘ਤੇ ਉਸ ਕੋਲੋਂ 7 ਕਿਲੋ 800 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੇ ਨਾਲ ਹੀ ਇੱਕ ਔਰਤ ਵੀ ਉਸਦਾ ਸਾਥ ਦੇ ਰਹੀ ਸੀ। ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਇਨ੍ਹਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।










