HomePunjabਕਿਸਾਨੀ ਅੰਦੋਲਨ ਦੇ ਚੱਲਦਿਆਂ ਦਿੱਲੀ 'ਚ ਬੱਸਾਂ ਦੀ ਐਟਰੀਂ 'ਤੇ ਲੱਗੀ ਰੋਕ

ਕਿਸਾਨੀ ਅੰਦੋਲਨ ਦੇ ਚੱਲਦਿਆਂ ਦਿੱਲੀ ‘ਚ ਬੱਸਾਂ ਦੀ ਐਟਰੀਂ ‘ਤੇ ਲੱਗੀ ਰੋਕ

ਲੁਧਿਆਣਾ  : ਕਿਸਾਨਾਂ ਦੇ ਅੰਦੋਲਨ ਕਾਰਨ ਭਾਰਤ ਬੰਦ (Bharat Bandh) ਦੇ ਸੱਦੇ ਕਾਰਨ ਦਿੱਲੀ ‘ਚ ਬੱਸਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਿਸ ਕਾਰਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. (Punjab Roadways and PRTC) ਦੀਆਂ ਬੱਸਾਂ ਦੀ ਆਨਲਾਈਨ ਬੁਕਿੰਗ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ, ਜਦਕਿ ਹਰ ਤਰ੍ਹਾਂ ਦੇ ਵਾਹਨਾਂ ਲਈ ਦਿੱਲੀ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਇਸ ਅੰਦੋਲਨ ਕਾਰਨ ਜਿੱਥੇ ਬੱਸਾਂ ਨੂੰ ਰੋਕ ਦਿੱਤਾ ਗਿਆ ਹੈ, ਉੱਥੇ ਹੀ ਸਵਾਰੀਆਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਲਈ ਆਪਣੀ ਮੰਜ਼ਿਲ ‘ਤੇ ਪਹੁੰਚਣਾ ਮੁਸ਼ਕਲ ਹੋ ਗਿਆ ਹੈ। ਇਸ ਦੇ ਨਾਲ ਹੀ ਪਨਬੱਸ/ਪੀਆਰਟੀਸੀ ਯੂਨੀਅਨ ਵੀ ਕਿਸਾਨਾਂ ਦੇ ਹੱਕ ਵਿੱਚ ਮੋਰਚਾ ਖੋਲ੍ਹਣ ਜਾ ਰਹੀ ਹੈ, ਜਿਸ ਕਾਰਨ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋਣ ਦੇ ਆਸਾਰ ਹਨ, ਪਰ ਬੱਸਾਂ ਦੇ ਮੁਕੰਮਲ ਰੋਕ ਬਾਰੇ ਕਿਸੇ ਵੀ ਵਿਭਾਗੀ ਅਧਿਕਾਰੀ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ। ਪਰ ਯੂਨੀਅਨ ਵੱਲੋਂ ਕਿਸਾਨ ਅੰਦੋਲਨ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ, ਜਿਸ ਕਾਰਨ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਭਾਰਤ ਬੰਦ ਨੂੰ ਸਫਲ ਬਣਾਇਆ ਜਾਵੇਗਾ । ਜੇਕਰ ਬੱਸਾਂ ਬੰਦ ਰਹੀਆਂ ਤਾਂ ਯਾਤਰੀਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments