Home ਪੰਜਾਬ ਪੰਜਾਬ ‘ਚ ਤੜਕਸਾਰ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲ਼ੀਆਂ

ਪੰਜਾਬ ‘ਚ ਤੜਕਸਾਰ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲ਼ੀਆਂ

0

ਜਲੰਧਰ : ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਵਿੱਚ ਅੱਜ ਤੜਕਸਾਰ ਵੱਡਾ ਐਨਕਾਊਂਟਰ ਹੋਇਆ ਹੈ ਜਿਸ ਵਿੱਚ ਨਸ਼ਾ ਤਸਕਰਾਂ ਵੱਲੋਂ ਪੁਲਸ ‘ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ ਅਤੇ ਪੁਲਸ ਵੱਲੋਂ ਕੀਤੀ ਜਵਾਬੀ ਕਾਰਵਾਈ ‘ਚ 2 ਨਸ਼ਾ ਤਸਕਰ ਨੂੰ ਗੋਲੀ ਲੱਗੀ ਹੈ। ਜਿਸ ਕਾਰਨ ਉਹ ਜ਼ਖ਼ਮੀ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਜਲੰਧਰ ਨੇ ਦੱਸਿਆ ਕਿ ਤਲਵੰਡੀ ਸੰਘੇੜਾ ਚੌਂਕੀ ਇੰਚਾਰਜ ਵੱਲੋਂ ਕਾਰਵਾਈ ਦੌਰਾਨ 2 ਸ਼ੱਕੀ ਨੌਜਵਾਨਾਂ ਦੀ ਜਾਣਕਾਰੀ ਥਾਣਾ ਸ਼ਾਹਕੋਟ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਭੁੱਲਰ ਨੂੰ ਦਿੱਤੀ ਗਈ। ਇਸ ‘ਤੇ ਕਾਰਵਾਈ ਕਰਦੇ ਹੋਏ ਐੱਸ. ਐੱਚ. ਓ. ਵੱਲੋਂ ਆਪਣੇ ਸੀਨੀਅਰ ਅਫਸਰਾਂ ਨੂੰ ਸੂਚਿਤ ਕਰਨ ਤੋਂ ਬਾਅਦ ਤਿੰਨ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੀ ਭਾਲ ਸ਼ੁਰੂ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਅੱਜ ਤੜਕੇ 6:15 ਵਜੇ ਕੋਟਲੀ ਗਾਜਰਾਂ ਰੇਲਵੇ ਅੰਡਰ ਬ੍ਰਿਜ ਹੇਠਾਂ ਪੁਲਿਸ ਵੱਲੋਂ ਨਾਕਾ ਲਗਾ ਕੇ ਇਨ੍ਹਾਂ ਨਸ਼ਾ ਤਸਕਰਾਂ ਨੂੰ ਰੁਕਣ ਲਈ ਕਿਹਾ ਤਾਂ ਨਸ਼ਾ ਤਸਕਰਾਂ ਨੇ ਪੁਲਸ ਪਾਰਟੀ ਉੱਪਰ ਫਾਇਰਿੰਗ ਕਰ ਦਿੱਤੀ ਅਤੇ ਜਵਾਬੀ ਕਾਰਵਾਈ ’ਚ ਤਸਕਰਾਂ ਦੀਆਂ ਲੱਤਾਂ ’ਤੇ ਗੋਲੀਆਂ ਲੱਗੀਆਂ। ਦੱਸ ਦਈਏ ਕਿ ਨਸ਼ਾ ਤਸਕਰਾਂ ਦੀ ਪਹਿਚਾਣ ਅਜੇ ਉਰਫ ਬਾਬਾ ਵਾਸੀ ਕੰਦੋਲਾ, ਲਖਵਿੰਦਰ ਖੰਨਾ ਵਾਸੀ ਥਾਣਾ ਲੋਹੀਆਂ ਵਜੋਂ ਹੋਈ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਦੋਵੇਂ ਨਸ਼ਾ ਤਸਕਰਾਂ ਤੋਂ 32 ਬੋਰ ਦੇ ਪਿਸਤੌਲ ਤੇ ਕਾਰਤੂਸ ਬਰਾਮਦ ਹੋਏ ਹਨ। ਐੱਸ.ਐੱਸ.ਪੀ. ਨੇ ਦੱਸਿਆ ਕਿ ਜ਼ਖ਼ਮੀ ਹੋਏ ਨਸ਼ਾ ਤਸਕਰਾਂ ਨੂੰ ਨਕੋਦਰ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ ਅਤੇ ਇਲਾਕੇ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version