Homeਸੰਸਾਰਅਫਗਾਨਿਸਤਾਨ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਅਫਗਾਨਿਸਤਾਨ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਅਫਗਾਨਿਸਤਾਨ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਸਮੇਤ ਦੇਸ਼ ਦੇ ਉੱਤਰ ਹਿੱਸੇ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 5.9 ਮੈਗਨੀਟਿਊਡ ਮਾਪੀ ਗਈ। ਜਿਸ ਦੇ ਝਟਕੇ ਅਫਗਾਨਿਸਤਾਨ ਤੋਂ ਇਲਾਵਾ, ਤਜ਼ਾਕਿਸਤਾਨ, ਪਾਕਿਸਤਾਨ ਤੋਂ ਭਾਰਤ ਤੱਕ, ਯਾਨੀ ਚਾਰ ਦੇਸ਼ਾਂ ਵਿੱਚ ਮਹਿਸੂਸ ਕੀਤੇ ਗਏ ਹਨ। ਭਾਰਤ ਵਿੱਚ ਜੰਮੂ-ਕਸ਼ਮੀਰ, ਰਾਜਧਾਨੀ ਨਵੀਂ ਦਿੱਲੀ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

GFZ ਦੇ ਅਨੁਸਾਰ, ਭੂਚਾਲ ਦਾ ਕੇਂਦਰ ਅਫਗਾਨਿਸਤਾਨ ਅਤੇ ਤਾਜਿਕਸਤਾਨ ਦੇ ਸਰਹੱਦੀ ਖੇਤਰ ਵਿੱਚ ਹਿੰਦੂ ਕੁਸ਼ ਵਿੱਚ 71.01 ਡਿਗਰੀ ਪੂਰਬੀ ਦੇਸ਼ਾਂਤਰ ਅਤੇ 36.52 ਡਿਗਰੀ ਉੱਤਰੀ ਅਕਸ਼ਾਂਸ਼ ‘ਤੇ ਸੀ, ਜਦੋਂ ਕਿ ਇਸਦੀ ਡੂੰਘਾਈ 175 ਕਿਲੋਮੀਟਰ ਦਰਜ ਕੀਤੀ ਗਈ ਸੀ, ਜਿੱਥੇ ਸ਼ਾਮ ਦੇ 4:12 ਵਜੇ UTC (ਸਥਾਨਕ ਸਮੇਂ ਅਨੁਸਾਰ ਰਾਤ 8:42 ਵਜੇ) ‘ਤੇ ਭੂਚਾਲ ਆਇਆ।

ਕੋਈ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ

ਜਾਣਕਾਰੀ ਦੇ ਅਨੁਸਾਰ, ਭੂਚਾਲ ਕਾਰਨ ਅਫਗਾਨਿਸਤਾਨ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ। ਹਾਲਾਂਕਿ, ਤੇਜ਼ ਭੂਚਾਲਾਂ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ, ਜੋ ਆਪਣੇ ਘਰਾਂ ਨੂੰ ਛੱਡ ਕੇ ਖੁੱਲ੍ਹੇ ਇਲਾਕਿਆਂ ਵਿੱਚ ਚਲੇ ਗਏ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments