HomeWorldਅਫਗਾਨਿਸਤਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਫਗਾਨਿਸਤਾਨ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਫਗਾਨਿਸਤਾਨ : ਅਫਗਾਨਿਸਤਾਨ (Afghanistan) ‘ਚ ਐਤਵਾਰ ਨੂੰ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.6 ਦਰਜ ਕੀਤੀ ਗਈ। ਭੂਚਾਲ ਦੀ ਡੂੰਘਾਈ 165 ਕਿਲੋਮੀਟਰ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਅੱਜ ਸਵੇਰੇ 8.46 ਵਜੇ ਭੂਚਾਲ ਦੇ ਝਟਕੇ ਆਏ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਜ਼ਿਕਰਯੋਗ ਹੈ ਕਿ 14 ਮਈ ਨੂੰ ਅਫਗਾਨਿਸਤਾਨ ਦੇ ਕਾਬੁਲ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.3 ਦਰਜ ਕੀਤੀ ਗਈ।

ਜਦੋਂ ਕਿ ਭੂਚਾਲ ਦੀ ਡੂੰਘਾਈ 60 ਕਿਲੋਮੀਟਰ ਸੀ। ਇਸ ਤੋਂ ਪਹਿਲਾਂ 12 ਮਈ ਨੂੰ ਅਫਗਾਨਿਸਤਾਨ ‘ਚ 4.3 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਅਫਗਾਨਿਸਤਾਨ ‘ਚ ਇਕ ਤੋਂ ਬਾਅਦ ਇਕ ਆ ਰਹੇ ਭੂਚਾਲ ਦੇ ਝਟਕਿਆਂ ਕਾਰਨ ਸਥਾਨਕ ਲੋਕਾਂ ‘ਚ ਡਰ ਦਾ ਮਾਹੌਲ ਹੈ। ਇਸ ਸਾਲ 22 ਮਾਰਚ ਨੂੰ ਅਫਗਾਨਿਸਤਾਨ ਵਿੱਚ 6.8 ਦੀ ਤੀਬਰਤਾ ਵਾਲੇ ਭੂਚਾਲ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਸੀ। ਭੂਚਾਲ ਕਾਰਨ ਅਫਗਾਨਿਸਤਾਨ ਅਤੇ ਪਾਕਿਸਤਾਨ ‘ਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ, ਜਦਕਿ 250 ਦੇ ਕਰੀਬ ਲੋਕ ਜ਼ਖਮੀ ਹੋ ਗਏ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments