Homeਦੇਸ਼ਅਫਗਾਨਿਸਤਾਨ 'ਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਫਗਾਨਿਸਤਾਨ ‘ਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਫਗਾਨਿਸਤਾਨ: ਭਾਰਤ ਦੇ ਗੁਆਂਢ ਵਿੱਚ ਇੱਕ ਵਾਰ ਫਿਰ ਧਰਤੀ ਹਿੱਲ ਗਈ ਹੈ। ਅਫਗਾਨਿਸਤਾਨ (Afghanistan) ‘ਚ ਅੱਜ ਸਵੇਰੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਇੰਨਾ ਹੀ ਨਹੀਂ ਤਜ਼ਾਕਿਸਤਾਨ ‘ਚ ਵੀ ਭੂਚਾਲ ਆਇਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਕਿਸੇ ਵੀ ਥਾਂ ਤੋਂ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਅਫਗਾਨਿਸਤਾਨ ‘ਚ 4.3 ਤੀਬਰਤਾ ਦਾ ਭੂਚਾਲ ਆਇਆ, ਉਥੇ ਹੀ ਤਜ਼ਾਕਿਸਤਾਨ ‘ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.1 ਮਾਪੀ ਗਈ।

ਇਸ ਦੇ ਨਾਲ ਹੀ ਅੱਜ ਅਸਾਮ ਦੇ ਦਰੰਗ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅੱਜ ਸਵੇਰੇ ਦਾਰੰਗ ‘ਚ 3.5 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਕਿਹਾ ਕਿ ਭੂਚਾਲ ਸਵੇਰੇ 7:54 ਵਜੇ ਭਾਰਤੀ ਸਮੇਂ ਅਨੁਸਾਰ 20 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਭੂਚਾਲ ਦਾ ਕੇਂਦਰ ਦਰੰਗ ਤੋਂ 42 ਕਿਲੋਮੀਟਰ ਪੂਰਬ ਵਿੱਚ ਸਥਿਤ ਸੀ। ਭੂਚਾਲ ਦਾ ਅਕਸ਼ਾਂਸ਼ 26.55, ਲੰਬਕਾਰ 92.13, ਡੂੰਘਾਈ 20 ਕਿਲੋਮੀਟਰ ਸੀ। ਰਾਹਤ ਦੀ ਗੱਲ ਇਹ ਹੈ ਕਿ ਭੂਚਾਲ ‘ਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments