Homeਦੇਸ਼ਦਿੱਲੀ NCR 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਦਿੱਲੀ NCR ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਦਿੱਲੀ: ਇੱਕ ਪਾਸੇ ਪੂਰਾ ਦੇਸ਼ ਰਾਮਲਲਾ ਦੇ ਸਵਾਗਤ ਲਈ ਦੀਵਾਲੀ ਮਨਾ ਰਿਹਾ ਹੈ। ਇਸ ਦੌਰਾਨ ਖਬਰ ਆ ਰਹੀ ਹੈ ਕਿ ਦਿੱਲੀ NCR (Delhi NCR) ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦਿੱਲੀ-ਐੱਨਸੀਆਰ ‘ਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.2 ਮਾਪੀ ਗਈ ਹੈ।

ਭੂਚਾਲ ਦਾ ਕੇਂਦਰ ਚੀਨ ਦੇ ਸ਼ਿਨਜਿਆਂਗ ਖੇਤਰ ਵਿੱਚ ਸੀ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਸੜਕਾਂ ‘ਤੇ ਆ ਗਏ। ਜਾਣਕਾਰੀ ਮੁਤਾਬਕ ਦਿੱਲੀ-ਐੱਨਸੀਆਰ ਸਮੇਤ ਉੱਤਰ ਪ੍ਰਦੇਸ਼, ਹਰਿਆਣਾ, ਉੱਤਰਾਖੰਡ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। 

ਇਸ ਤੋਂ ਪਹਿਲਾਂ 11 ਜਨਵਰੀ ਨੂੰ ਦਿੱਲੀ-ਐਨਸੀਆਰ ਸਮੇਤ ਕਈ ਰਾਜਾਂ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਸਨ। ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਸਮੇਤ ਪੰਜਾਬ ‘ਚ ਭੂਚਾਲ ਦੇ ਝਟਕਿਆਂ ਕਾਰਨ ਧਰਤੀ ਇਕ ਵਾਰ ਫਿਰ ਕੰਬ ਗਈ। ਭੂਚਾਲ ਦੇ ਇਹ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 6.2 ਸੀ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਫੈਜ਼ਾਬਾਦ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments