ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਵਿੱਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਲੋਕ ਡਰ ਦੇ ਮਾਰੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ, ਮੌਕੇ ਤੇ ਹਫੜਾ-ਤਫੜੀ ਮਚ ਗਈ।
ਪੂਰੇ ਜੰਮੂ-ਕਸ਼ਮੀਰ ਵਿੱਚ ਮਹਿਸੂਸ ਹੋਏ ਭੂਚਾਲ ਦੇ ਤੇਜ਼ ਝਟਕੇ
ਜਾਣਕਾਰੀ ਦੇ ਅਨੁਸਾਰ, ਜੰਮੂ-ਕਸ਼ਮੀਰ ਵਿੱਚ ਅੱਜ ਸਵੇਰੇ 8:26 ਵਜੇ ਦੇ ਕਰੀਬ 5.5 ਤੀਬਰਤਾ ਦੇ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਲੋਕ ਘਬਰਾਹਟ ਵਿੱਚ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਦੱਸਿਆ ਜਾ ਰਿਹਾ ਹੈ ਕਿ ਇਸ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ। ਅਫਗਾਨਿਸਤਾਨ-ਤਾਜਿਕਸਤਾਨ ਸਰਹੱਦ ਦੇ ਨੇੜੇ ਆਏ ਝਟਕਿਆਂ ਨੇ ਜੰਮੂ-ਕਸ਼ਮੀਰ ਵਿੱਚ ਵੀ ਜ਼ਮੀਨ ਹਿਲਾ ਦਿੱਤੀ।
