HomePunjabਪੰਜਾਬ ਦੇ ਕਈ ਇਲਾਕਿਆਂ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਪੰਜਾਬ ਦੇ ਕਈ ਇਲਾਕਿਆਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਪਟਿਆਲਾ: ਬੀਤੀ ਅੱਧੀ ਰਾਤ ਨੂੰ ਪੰਜਾਬ (Punjab) ਦੇ ਕਈ ਇਲਾਕਿਆਂ ਵਿਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਹ ਝਟਕੇ ਇੰਨੇ ਤੇਜ਼ ਨਹੀਂ ਸਨ ਤੇ ਫ਼ਿਲਹਾਲ ਇਸ ਨਾਲ ਕਿਸੇ ਕਿਸਮ ਦੇ ਜਾਨੀਂ ਜਾਂ ਮਾਲੀ ਨੁਕਸਾਨ ਦੀ ਖ਼ਬਰ ਵੀ ਸਾਹਮਣੇ ਨਹੀਂ ਆਈ। ਸੂਬੇ ਦੇ ਕਈ ਇਲਾਕਿਆਂ ਵਿਚ ਰਾਤ ਨੂੰ 1:15 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਰੂਪਨਗਰ ਵਿਚ ਦੱਸਿਆ ਜਾ ਰਿਹਾ ਹੈ।

ਕੌਮੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ 1.13 ਵਜੇ ਭੂਚਾਲ ਦੇ ਝਟਕੇ ਲੱਗੇ। ਭੂਚਾਲ ਦਾ ਕੇਂਦਰ ਪੰਜਾਬ ਦੇ ਰੂਪਨਗਰ ‘ਚ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਰੂਪਨਗਰ ਵਿਚ ਧਰਤੀ ਤੋਂ 10 ਕਿੱਲੋਮੀਟਰ ਹੇਠਾਂ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments