ਹਿਮਾਚਲ: ਅੱਜ ਸਵੇਰੇ ਦੇਸ਼ ਦੇ ਦੋ ਵੱਖ-ਵੱਖ ਸੂਬਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਿਮਾਚਲ ਪ੍ਰਦੇਸ਼ ਦੇ ਚੰਬਾ ਅਤੇ ਤੇਲੰਗਾਨਾ ਦੇ ਨਰਾਇਣਪੇਟ ਵਿੱਚ ਧਰਤੀ ਹਿੱਲਣ ਕਾਰਨ ਲੋਕਾਂ ਵਿੱਚ ਹਲਚਲ ਦੇਖਣ ਨੂੰ ਮਿਲੀ। ਰਾਹਤ ਦੀ ਗੱਲ ਇਹ ਹੈ ਕਿ ਦੋਵਾਂ ਥਾਵਾਂ ਤੋਂ ਹੁਣ ਤੱਕ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।
ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਵੱਲੋਂ ਜਾਰੀ ਜਾਣਕਾਰੀ ਮੁਤਾਬਕ ਤੇਲੰਗਾਨਾ ਦੇ ਨਰਾਇਣਪੇਟ ਵਿੱਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 2.5 ਦਰਜ ਕੀਤੀ ਗਈ, ਜਦਕਿ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਇਸ ਦੀ ਤੀਬਰਤਾ 3.2 ਰਹੀ।
ਤੇਲੰਗਾਨਾ ਦੇ ਨਰਾਇਣਪੇਟ ਵਿੱਚ ਸਵੇਰੇ 6:16 ਵਜੇ ਆਇਆ ਭੂਚਾਲ
NCS ਦੇ ਅੰਕੜਿਆਂ ਅਨੁਸਾਰ ਤੇਲੰਗਾਨਾ ਦੇ ਨਰਾਇਣਪੇਟ ਵਿੱਚ ਸਵੇਰੇ 6 ਵੱਜ ਕੇ 16 ਮਿੰਟ 46 ਸਕਿੰਟ ’ਤੇ ਭੂਚਾਲ ਦੇ ਝਟਕੇ ਦਰਜ ਕੀਤੇ ਗਏ। ਇਸ ਦੀ ਤੀਬਰਤਾ 2.5 ਮਾਪੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ ਲਗਭਗ 5 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਇਸ ਦਾ ਕੇਂਦਰ 16.452 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 77.414 ਡਿਗਰੀ ਪੂਰਬੀ ਦੇਸ਼ਾਂਤਰ ’ਤੇ ਦਰਜ ਕੀਤਾ ਗਿਆ।
ਚੰਬਾ ਵਿੱਚ 3.2 ਤੀਬਰਤਾ ਦਾ ਭੂਚਾਲ
ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਸਵੇਰੇ 6 ਵੱਜ ਕੇ 59 ਮਿੰਟ 46 ਸਕਿੰਟ ’ਤੇ ਧਰਤੀ ਕੰਬੀ। ਇੱਥੇ ਭੂਚਾਲ ਦੀ ਤੀਬਰਤਾ 3.2 ਦਰਜ ਕੀਤੀ ਗਈ। ਇਸ ਦਾ ਕੇਂਦਰ ਜ਼ਮੀਨੀ ਸਤ੍ਹਾ ਤੋਂ 15 ਕਿਲੋਮੀਟਰ ਹੇਠਾਂ ਸੀ। ਭੂਚਾਲ ਦਾ ਕੇਂਦਰ 32.719 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 76.123 ਡਿਗਰੀ ਪੂਰਬੀ ਦੇਸ਼ਾਂਤਰ ’ਤੇ ਦਰਜ ਕੀਤਾ ਗਿਆ। ਫਿਲਹਾਲ ਦੋਵਾਂ ਸੂਬਿਆਂ ਵਿੱਚ ਆਏ ਇਨ੍ਹਾਂ ਭੂਚਾਲਾਂ ਕਾਰਨ ਕਿਸੇ ਵੱਡੇ ਨੁਕਸਾਨ ਦੀ ਖ਼ਬਰ ਨਹੀਂ ਹੈ। ਪ੍ਰਸ਼ਾਸਨ ਵੱਲੋਂ ਵੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।










