ਆਂਧਰਾ ਪ੍ਰਦੇਸ਼ : ਆਂਧਰਾ ਪ੍ਰਦੇਸ਼ ਦੇ ਅੱਲੂਰੀ ਸੀਤਾਰਾਮ ਰਾਜੂ ਜ਼ਿਲ੍ਹੇ ਵਿੱਚ ਅੱਜ ਸਵੇਰੇ 3.7 ਤੀਬਰਤਾ ਦਾ ਹਲਕਾ ਭੂਚਾਲ ਆਇਆ ਅਤੇ ਗੁਆਂਢੀ ਜ਼ਿਲ੍ਹੇ ਵਿਸ਼ਾਖਾਪਟਨਮ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਅਧਿਕਾਰੀਆਂ ਨੇ ਕਿਹਾ ਕਿ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਆਂਧਰਾ ਪ੍ਰਦੇਸ਼ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ ਅਨੁਸਾਰ, ਭੂਚਾਲ ਸਵੇਰੇ 4:19 ਵਜੇ ਆਇਆ ਅਤੇ ਇਸਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।
ਆਂਧਰਾ ਪ੍ਰਦੇਸ਼ ਰਾਜ ਆਫ਼ਤ ਪ੍ਰਬੰਧਨ ਅਥਾਰਟੀ (APSDMA) ਦੇ ਇੱਕ ਅਧਿਕਾਰੀ ਨੇ ਦੱਸਿਆ, “ਅੱਜ ਸਵੇਰੇ ਅਲੂਰੀ ਸੀਤਾਰਾਮ ਰਾਜੂ ਜ਼ਿਲ੍ਹੇ ਵਿੱਚ ਰਿਕਟਰ ਪੈਮਾਨੇ ‘ਤੇ 3.7 ਦੀ ਤੀਬਰਤਾ ਵਾਲਾ ਹਲਕਾ ਭੂਚਾਲ ਆਇਆ, ਅਤੇ ਵਿਸ਼ਾਖਾਪਟਨਮ ਵਿੱਚ ਕੁਝ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।”
ਅਧਿਕਾਰੀ ਨੇ ਕਿਹਾ ਕਿ ਭੂਚਾਲ ਬਹੁਤ ਥੋੜ੍ਹੇ ਸਮੇਂ ਲਈ ਮਹਿਸੂਸ ਕੀਤਾ ਗਿਆ ਅਤੇ ਸਾਵਧਾਨੀ ਵਜੋਂ ਸਥਾਨਕ ਜ਼ਿਲ੍ਹਾ ਆਫ਼ਤ ਪ੍ਰਬੰਧਨ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।











