Home ਦੇਸ਼ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

0

ਬਾਰਾਮੂਲਾ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 4.6 ਮਾਪੀ ਗਈ ਹੈ। ਅਧਿਕਾਰੀਆਂ ਦੇ ਅਨੁਸਾਰ, ਭੂਚਾਲ ਸਵੇਰੇ ਕਰੀਬ 5:35 ਵਜੇ ਆਇਆ, ਜਿਸ ਕਾਰਨ ਕਈ ਇਲਾਕਿਆਂ ਵਿੱਚ ਲੋਕ ਦਹਿਸ਼ਤ ਦੇ ਕਾਰਨ ਆਪਣੀ ਨੀਂਦ ਤੋਂ ਜਾਗ ਗਏ ਅਤੇ ਘਰਾਂ ਤੋਂ ਬਾਹਰ ਨਿਕਲ ਆਏ।

ਭੂਚਾਲ ਦਾ ਕੇਂਦਰ ਬਾਰਾਮੂਲਾ ਜ਼ਿਲ੍ਹੇ ਦਾ ਪੱਟਨ ਖੇਤਰ ਦੱਸਿਆ ਜਾ ਰਿਹਾ ਹੈ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੀ ਮਹਿਸੂਸ ਕੀਤੇ ਗਏ। ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

ਸਥਾਨਕ ਦੇ ਲੋਕਾਂ ਅਨੁਸਾਰ, ਝਟਕੇ ਕੁਝ ਸਕਿੰਟਾਂ ਤੱਕ ਭੂਚਾਲ ਦੇ ਮਹਿਸੂਸ ਕੀਤੇ ਗਏ, ਜਿਸ ਕਾਰਨ ਘਰਾਂ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਹਿੱਲ ਗਏ। ਕਸ਼ਮੀਰ ਘਾਟੀ ਭੂਚਾਲ ਦੇ ਪੱਖੋਂ ਸੰਵੇਦਨਸ਼ੀਲ ਖੇਤਰ ਵਿੱਚ ਪੈਂਦੀ ਹੈ, ਜਿੱਥੇ ਸਮੇਂ-ਸਮੇਂ ‘ਤੇ ਹਲਕੇ ਤੋਂ ਦਰਮਿਆਨੇ ਭੂਚਾਲ ਆਉਂਦੇ ਹਨ। ਭੂਚਾਲ ਤੋਂ ਬਾਅਦ, ਜ਼ਿਲ੍ਹਾ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਅਤੇ ਕਮਜ਼ੋਰ ਖੇਤਰਾਂ ਦੀ ਨਿਗਰਾਨੀ ਸ਼ੁਰੂ ਕਰ ਦਿੱਤੀ ਗਈ।

NO COMMENTS

LEAVE A REPLY

Please enter your comment!
Please enter your name here

Exit mobile version