Home ਦੇਸ਼ ਲੱਦਾਖ ਦੇ ਲੇਹ ਇਲਾਕੇ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਲੱਦਾਖ ਦੇ ਲੇਹ ਇਲਾਕੇ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

0

ਲੇਹ : ਲੱਦਾਖ ਦੇ ਲੇਹ ਇਲਾਕੇ ਵਿੱਚ ਭੂਚਾਲ ਦੇ ਝਟਕੇ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੱਜ ਲੱਦਾਖ ਦੇ ਲੇਹ ਇਲਾਕੇ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਅਨੁਸਾਰ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.7 ਮਾਪੀ ਗਈ। ਇਹ ਭੂਚਾਲ ਸਵੇਰੇ 8:24 ਵਜੇ ਆਇਆ ਅਤੇ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਦੱਸੀ ਜਾ ਰਹੀ ਹੈ।

ਖੁਸ਼ਕਿਸਮਤੀ ਨਾਲ, ਇਸ ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਸਥਾਨਕ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਅਤੇ ਇਸ ਸਮੇਂ ਸਭ ਕੁਝ ਆਮ ਦੱਸਿਆ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version