Home ਦੇਸ਼ ਮਹਾਰਾਸ਼ਟਰ ਦੇ ਨਾਸਿਕ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਮਹਾਰਾਸ਼ਟਰ ਦੇ ਨਾਸਿਕ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

0

ਨਾਸਿਕ : ਮਹਾਰਾਸ਼ਟਰ ਦੇ ਨਾਸਿਕ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਪਹਿਲਾਂ ਬੀਤੀ ਰਾਤ ਨੂੰ 4.3 ਤੀਬਰਤਾ ਦਾ ਭੂਚਾਲ ਆਇਆ, ਜਿਸ ਤੋਂ ਬਾਅਦ ਅੱਜ ਸਵੇਰੇ 3.3 ਤੀਬਰਤਾ ਦਾ ਇੱਕ ਹੋਰ ਝਟਕਾ ਮਹਿਸੂਸ ਕੀਤਾ ਗਿਆ। ਲਗਾਤਾਰ ਆਏ ਇਨ੍ਹਾਂ ਝਟਕਿਆਂ ਕਾਰਨ ਲੋਕ ਡਰ ਗਏ ਅਤੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਰਾਹਤ ਦੀ ਗੱਲ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੇ ਅਨੁਸਾਰ, ਪਹਿਲਾ ਭੂਚਾਲ ਬੀਤੀ ਰਾਤ ਲਗਭਗ 10 ਵਜੇ ਮਹਿਸੂਸ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਸਵੇਰੇ 5:33 ਵਜੇ ਦੂਜਾ ਭੂਚਾਲ ਆਇਆ।

ਭੂਚਾਲ ਦੇ ਝਟਕੇ ਨਾਸਿਕ ਸ਼ਹਿਰ ਤੋਂ ਇਲਾਵਾ, ਸੁਰਗਾਨਾ, ਕਲਵਾਨ, ਦੇਵਲਾ, ਚਾਂਦਵਾੜ, ਪੇਠ, ਡਿੰਡੋਰੀ ਅਤੇ ਨਿਫਾੜ ਵਿੱਚ ਵੀ ਮਹਿਸੂਸ ਕੀਤੇ ਗਏ। ਪ੍ਰਸ਼ਾਸਨ ਨੇ ਜਾਣਕਾਰੀ ਦਿੱਤੀ ਹੈ ਕਿ ਕੁਝ ਘਰਾਂ ਦੀਆਂ ਕੰਧਾਂ ਵਿੱਚ ਤਰੇੜਾਂ ਆਉਣ ਦੀ ਸੂਚਨਾ ਮਿਲੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version