ਪਿਥੌਰਾਗੜ੍ਹ : ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਅੱਜ (25 ਅਕਤੂਬਰ) ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਦੁਪਹਿਰ 12:51 ਵਜੇ 3.7 ਤੀਬਰਤਾ ਦਾ ਭੂਚਾਲ ਆਇਆ। ਇਸ ਦੇ ਬਾਅਦ ਇਲਾਕੇ ਵਿੱਚ ਹਫੜਾ-ਤਫੜੀ ਮਚ ਗਈ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਹੁਣ ਤੱਕ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
