ਸਿੱਕਮ : ਉੱਤਰ-ਪੂਰਬੀ ਰਾਜ ਸਿੱਕਮ ਦੇ ਸੋਰੇਂਗ ਸ਼ਹਿਰ ਵਿੱਚ ਅੱਜ, 3 ਜਨਵਰੀ 2026 ਨੂੰ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 3.9 ਮਾਪੀ ਗਈ। ਸਵੇਰੇ 5 ਵੱਜ ਕੇ 58 ਮਿੰਟ ’ਤੇ ਇਹ ਭੂਚਾਲ ਆਇਆ।
ਭੂਚਾਲ ਦੇ ਝਟਕਿਆਂ ਨਾਲ ਲੋਕ ਘਬਰਾ ਗਏ ਅਤੇ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਆਏ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ, ਇਸ ਘਟਨਾ ਵਿੱਚ ਕਿਸ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ।
ਸਿੱਕਮ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਸਿੱਕਮ ਦੇ ਸੋਰੇਂਗ ਵਿੱਚ ਅੱਜ ਸਵੇਰੇ 5:58 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਣਕਾਰੀ ਸਾਂਝੀ ਕੀਤੀ। ਇਸ ਭੂਚਾਲ ਦਾ ਕੇਂਦਰ ਜਮੀਂਨ ਦੇ ਅੰਦਰ 5 ਕਿਲੋਮੀਟਰ ਤੱਕ ਸੀ।
ਸਿੱਕਮ ਵਿੱਚ ਭੂਚਾਲ ਦੀ ਤੀਬਰਤਾ ਜ਼ਿਆਦਾ ਨਹੀਂ ਸੀ, ਇਸ ਲਈ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਹਾਲਾਂਕਿ, ਲੋਕਾਂ ਨੂੰ ਅਜੇ ਵੀ ਸਾਵਧਾਨੀ ਵਰਤਦੇ ਹੋਏ ਲੋਕ ਘਰਾਂ ਤੋਂ ਬਾਹਰ ਨਿਕਲ ਆਏ।











