Homeਸੰਸਾਰਤੁਰਕੀ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਤੁਰਕੀ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਤੁਰਕੀ : ਤੁਰਕੀ ਵਿੱਚ ਬੀਤੇ ਦਿਨ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸ਼ੁਰੂਆਤੀ ਅਨੁਮਾਨਾਂ ਦੇ ਅਨੁਸਾਰ ਭੂਚਾਲ ਦੀ ਤੀਬਰਤਾ 5.8 ਹੈ। ਦਿਆਰਬਾਕਿਰ, ਅਦੀਯਾਮਾਨ ਅਤੇ ਸਾਨਲਿਉਰਫਾ ਸਮੇਤ ਕਈ ਪ੍ਰਾਂਤਾਂ ਵਿੱਚ ਲੋਕਾਂ ਨੇ ਝਟਕੇ ਮਹਿਸੂਸ ਕੀਤੇ ਗਏ। ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ ਦਿਆਰਬਾਕਿਰ ਵਿੱਚ ਭੂਚਾਲ ਦੀ ਤੀਬਰਤਾ ਜ਼ਿਆਦਾ ਮਹਿਸੂਸ ਹੋਈ।

ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ ਨੁਕਸਾਨ ਜਾਂ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਭੂਚਾਲ ਨਾਲ ਜੁੜੀ ਜ਼ਿਆਦਾ ਜਾਣਕਾਰੀ ਦਾ ਇਤਜ਼ਾਰ ਕੀਤਾ ਜਾ ਰਿਹਾ ਹੈ।

ਏਜੰਸੀ ਨੇ ਦੱਸਿਆ ਕਿ ਸਾਨਲਿਉਰਫਾ ਦੇ ਨਾਲ-ਨਾਲ ਅਦੀਯਾਮਾਨ, ਮਾਲਤਿਆ, ਦਿਆਰਬਾਕਿਰ ਅਤੇ ਗਾਜ਼ੀਅਨਟੇਪ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਏਐਫਏਡੀ ਨੇ ਕਿਹਾ ਕਿ ਇਸ ਸਮੇਂ ਕੋਈ ਨਕਾਰਾਤਮਕ ਸਥਿਤੀ ਨਹੀਂ ਹੈ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਫੀਲਡ ਸਕੈਨਿੰਗ ਜਾਰੀ ਹੈ।

ਅਧਿਕਾਰੀਆਂ ਦੇ ਅਨੁਸਾਰ, ਹੁਣ ਤੱਕ ਕਿਸੇ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ। ਪ੍ਰਸ਼ਾਸਨ ਦੀਆਂ ਟੀਮਾਂ ਸਥਿਤੀ ਦਾ ਮੁਲਾਂਕਣ ਕਰਨ ਲਈ ਵੱਖ-ਵੱਖ ਖੇਤਰਾਂ ਦਾ ਦੌਰਾ ਕਰ ਰਹੀਆਂ ਹਨ। ਭੂਚਾਲ ਤੋਂ ਬਾਅਦ ਕੋਈ ਵੱਡਾ ਨੁਕਸਾਨ ਹੋਣ ਦੀ ਰਿਪੋਰਟ ਹੈ ਜਾਂ ਨਹੀਂ, ਇਹ ਨਿਰਧਾਰਤ ਕਰਨ ਲਈ ਨਿਗਰਾਨੀ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments