Home ਦੇਸ਼ ਨਵੀਂ ਦਿੱਲੀ ‘ਚ ਅੱਜ ਤੜਕੇ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਨਵੀਂ ਦਿੱਲੀ ‘ਚ ਅੱਜ ਤੜਕੇ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

0

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੇ ਉੱਤਰੀ ਜ਼ਿਲ੍ਹੇ ਵਿੱਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨ.ਸੀ.ਐਸ.) ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ ਕਿ ਭੂਚਾਲ ਅੱਜ , 2 ਅਗਸਤ, 2026 ਨੂੰ ਸਵੇਰੇ 04:14:01 ‘ਤੇ ਰਿਕਾਰਡ ਕੀਤਾ ਗਿਆ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 2.9 ਮਾਪੀ ਗਈ ਹੈ।

ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਸੀ ਪਰ ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਸਥਾਨਕ ਵਾਸੀਆਂ ‘ਚ ਕੁਝ ਸਮੇਂ ਲਈ ਚਿੰਤਾ ਦਾ ਮਾਹੌਲ ਦੇਖਣ ਨੂੰ ਮਿਲਿਆ। ਹੁਣ ਤੱਕ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ 27 ਜੂਨ ਨੂੰ ਦਿੱਲੀ ਅਤੇ ਜੰਮੂ-ਕਸ਼ਮੀਰ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ।

ਉੱਤਰੀ ਭਾਰਤ ਵਿੱਚ ਭੂਚਾਲ ਦੇ ਤੇਜ਼ ਝਟਕੇ
ਇਸ ਤੋਂ ਪਹਿਲਾਂ ਅਪ੍ਰੈਲ ‘ਚ ਦਿੱਲੀ-ਐੱਨ.ਸੀ.ਆਰ. ਸਮੇਤ ਪੂਰੇ ਉੱਤਰ ਭਾਰਤ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਦਿੱਲੀ-ਐਨ.ਸੀ.ਆਰ., ਚੰਡੀਗੜ੍ਹ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ‘ਚ ਵੀ ਜ਼ਮੀਨ ਹਿੱਲਣ ਕਾਰਨ ਲੋਕ ਘਰਾਂ ਅਤੇ ਦਫ਼ਤਰਾਂ ‘ਚੋਂ ਬਾਹਰ ਆ ਗਏ ਸਨ।

NO COMMENTS

LEAVE A REPLY

Please enter your comment!
Please enter your name here

Exit mobile version