HomeHealth & Fitnessਰੋਜ਼ਾਨਾ ਸਵੇਰੇ 2 ਕੇਲੇ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਕਈ ਫ਼ਾਇਦੇ

ਰੋਜ਼ਾਨਾ ਸਵੇਰੇ 2 ਕੇਲੇ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਕਈ ਫ਼ਾਇਦੇ

Health News : ਕੇਲਾ ਇਕ ਗੁਣਕਾਰੀ ਫਲ ਹੈ, ਜਿਸ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ। ਕੇਲੇ ਵਿੱਚ ਪ੍ਰੋਟੀਨ, ਕਾਰਬੋਹਾਈਡੇਰਟ, ਫ਼ਾਈਬਰ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਪੋਟਾਸ਼ੀਅਮ ਸੋਡੀਅਮ, ਵਿਟਾਮਿਨ-ਸੀ, ਵਿਟਾਮਿਨ-ਈ ਵਰਗੇ ਤੱਤ ਹੁੰਦੇ ਹਨ, ਜਿਸ ਨਾਲ ਸਰੀਰ ਨੂੰ ਭਰਪੂਰ ਊਰਜਾ ਮਿਲਦੀ ਹੈ। ਰੋਜ਼ਾਨਾ ਸਵੇਰੇ 2 ਕੇਲੇ ਖਾਣ ਨਾਲ ਸਰੀਰ ਨੂੰ ਕਈ ਫ਼ਾਇਦੇ ਹੋਣ ਦੇ ਨਾਲ-ਨਾਲ ਕਈ ਰੋਗਾਂ ਤੋਂ ਨਿਜ਼ਾਤ ਵੀ ਮਿਲਦੀ ਹੈ। ਇਸ ਵਿਚ ਪੋਟਾਸ਼ੀਅਮ ਕਾਫ਼ੀ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਖ਼ੂਨ ਦੇ ਦਬਾਅ ਨੂੰ ਕਾਬੂ ਅਤੇ ਦਿਲ ਦੇ ਰੋਗਾਂ ਨੂੰ ਠੀਕ ਕਰਦਾ ਹੈ। ਕੇਲੇ ਦੇ ਸੇਵਨ ਨਾਲ ਕਮਜ਼ੋਰ ਵਿਅਕਤੀਆਂ ਦੀ ਪਾਚਨ ਸ਼ਕਤੀ ਠੀਕ ਹੁੰਦੀ ਹੈ। ਇਸ ਨਾਲ ਬੱਚਿਆਂ ਦਾ ਭਾਰ ਬਹੁਤ ਜਲਦੀ ਵਧਦਾ ਹੈ। ਅੱਜ ਅਸੀਂ ਤੁਹਾਨੂੰ ਕੇਲੇ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਾਂਗੇ…

1. ਪਾਚਨ ਸ਼ਕਤੀ ਨੂੰ ਰੱਖਦਾ ਹੈ ਠੀਕ
ਕੇਲੇ ਦੇ ਸੇਵਨ ਨਾਲ ਕਮਜ਼ੋਰ ਵਿਅਕਤੀਆਂ ਦੀ ਪਾਚਨ ਸ਼ਕਤੀ ਠੀਕ ਹੁੰਦੀ ਹੈ। ਇਸ ਦੇ ਪ੍ਰਯੋਗ ਨਾਲ ਬੱਚਿਆਂ ਦਾ ਭਾਰ ਬਹੁਤ ਜਲਦੀ ਵਧਦਾ ਹੈ। ਕੇਲਾ ਭੁੱਖ ਨੂੰ ਵਧਾਉਂਦਾ ਹੈ। ਬੱਚਿਆਂ ਨੂੰ ਦੁੱਧ ਨਾਲ ਕੇਲਾ ਖਿਲਾਉਂਦੇ ਰਹਿਣ ਨਾਲ ਉਹ ਤੰਦਰੁਸਤ ਰਹਿੰਦੇ ਹਨ। ਸ਼ਹਿਦ ਦੇ ਨਾਲ ਕੇਲਾ ਮਿਲਾ ਕੇ ਖਿਲਾਉਂਦੇ ਰਹਿਣ ਨਾਲ ਖ਼ਤਰਨਾਕ ਰੋਗਾਂ ਤੋਂ ਬਚਾਅ ਹੁੰਦਾ ਹੈ। ਸਵੇਰੇ ਨਾਸ਼ਤੇ ਵਿਚ ਕੇਲਾ ਖਾ ਕੇ ਦੁੱਧ ਪੀ ਲੈਣ ਨਾਲ ਪਿੱਤ ਵਿਕਾਰ ਦੂਰ ਹੋ ਜਾਂਦੇ ਹਨ।

2. ਅੰਤੜੀਆਂ ਦੇ ਰੋਗਾਂ ਨੂੰ ਕਰਦਾ ਹੈ ਠੀਕ
ਅੰਤੜੀਆਂ ਦੇ ਰੋਗਾਂ ਨੂੰ ਕੇਲਾ ਬਿਨਾਂ ਅਪਰੇਸ਼ਨ ਠੀਕ ਕਰਨ ਦੀ ਤਾਕਤ ਰਖਦਾ ਹੈ। ਪੇਟ ਦੇ ਜ਼ਖ਼ਮ ਵਿਚ ਕੇਲੇ ਦਾ ਸੇਵਨ ਜ਼ਰੂਰੀ ਤੌਰ ‘ਤੇ ਕਰਨ ਲਈ ਕਿਹਾ ਜਾਂਦਾ ਹੈ। ਇਸ ਨਾਲ ਪੇਟ ਦਾ ਅਲਸਰ ਦੂਰ ਹੋ ਜਾਂਦਾ ਹੈ

3. ਪੌਸ਼ਕ ਤੱਤਾਂ ਨਾਲ ਭਰਪੂਰ
ਕੇਲਾ ਅਜਿਹਾ ਫਲ ਹੈ, ਜਿਹੜਾ ਵਿਟਾਮਿਨ, ਪ੍ਰੋਟੀਨ ਅਤੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਕੇਲਾ ਬਾਜ਼ਾਰ ‘ਚ 12 ਮਹੀਨੇ ਉਪਲਬਧ ਰਹਿੰਦਾ ਹੈ ਕੇਲਾ ਊਰਜਾ ਦਾ ਸੱਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਕੇਲੇ ‘ਚ ਵਿਟਾਮਿਨ ‘ਸੀ’, ਵਿਟਾਮਿਨ ਏ, ਪੋਟਾਸ਼ੀਅਮ ਅਤੇ ਵਿਟਾਮਿਨ ਬੀ6 ਹੁੰਦੇ ਹਨ।

4. ਊਰਜਾ ਦਾ ਸਰੋਤ 
ਕੇਲਾ ਊਰਜਾ ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ। ਸਰੀਰ ‘ਚ ਕਿਸੇ ਵੀ ਪ੍ਰਕਾਰ ਦੀ ਕਮਜ਼ੋਰੀ ਤੋਂ ਬਚਾਉਂਦਾ ਹੈ। ਤੁਸੀਂ ਕੰਮ ਕਰਨ ਤੋਂ ਬਾਅਦ ਥੱਕ ਜਾਂਦੇ ਹੋ ਤਾਂ ਤੁਸੀਂ ਕੇਲਾ ਖਾ ਸਕਦੇ ਹੋ। ਕੇਲਾ ਸਰੀਰ ‘ਚ ਗੁਲੂਕੋਜ਼ ਦਾ ਪੱਧਰ ਵਧਾ ਕੇ ਤੁਹਾਨੂੰ ਸ਼ਕਤੀ ਦੇਵੇਗਾ।

5. ਮਾਸਪੇਸ਼ੀਆਂ ‘ਚ ਹੋਣ ਵਾਲੀਆਂ ਦਰਦਾਂ ਤੋਂ ਦੇਵੇ ਰਾਹਤ 
ਕਦੀ-ਕਦੀ ਤੁਸੀਂ ਬਹੁਤ ਜ਼ਿਆਦਾ ਕੰਮ ਕਰਦੇ ਹੋ, ਜਿਸ ਕਾਰਨ ਤੁਹਾਡੇ ਪੈਰ ਦਰਦ ਕਰਨ ਲੱਗ ਪੈਂਦੇ ਹਨ। ਇਸ ਤੋਂ ਬਚਣ ਲਈ ਤੁਸੀਂ ਕੇਲੇ ਦੀ ਵਰਤੋਂ ਕਰੋ ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ।

6. ਬਲੱਡ ਪ੍ਰੈਸ਼ਰ ਰੱਖੇ ਕੰਟਰੋਲ 
ਕੇਲੇ ‘ਚ ਪੋਟਾਸ਼ੀਅਮ ਦੀ ਮਾਤਰਾ ਵੱਧ ਹੁੰਦੀ ਹੈ ਅਤੇ ਸੋਡੀਅਮ ਦੀ ਮਾਤਰਾ ਵਧੇਰੇ ਹੁੰਦੀ ਹੈ। ਜਿਸ ਕਾਰਨ ਕੇਲੇ ਨੂੰ ਖਾਣ ਨਾਲ ਤੁਹਾਡਾ ਬਲੱਡ ਪ੍ਰੈਸ਼ਰ ਕੰਟਰੋਲ ਰਹਿੰਦਾ ਹੈ।

7. ਕਬਜ਼ ਨੂੰ ਕਰੇ ਦੂਰ 
ਕੇਲੇ ‘ਚ ਰੇਸ਼ਾ ਪਾਇਆ ਜਾਂਦਾ ਹੈ, ਜਿਸ ਨਾਲ ਪਾਚਨ ਕਿਰਿਆ ਮਜ਼ਬੂਤ ਹੁੰਦੀ ਹੈ। ਜਿਨਾਂ ਲੋਕਾਂ ਨੂੰ ਕਬਜ਼ ਦੀ ਸ਼ਿਕਾਇਤ ਹੈ ਕੇਲੇ ਨਾਲ ਦੂਰ ਹੋ ਸਕਦੀ ਹੈ।

8. ਦਿਮਾਗ ਕਰੇ ਤੇਜ਼
ਕੇਲੇ ਰਾਹੀਂ ਦਿਮਾਗ ਨੂੰ ਸੇਰੋਟੋਨਿਨ ਨਾਮਕ ਪਦਾਰਥ ਮਿਲਦਾ ਹੈ। ਇਸ ਤੱਤ ਦੀ ਘਾਟ ਕਾਰਨ ਮਾਨਸਿਕ ਪ੍ਰੇਸ਼ਾਨੀ ਪੈਦਾ ਹੋ ਜਾਂਦੀ ਹੈ। ਕੇਲਾ ਖਾਣ ਨਾਲ ਦਿਮਾਗ ਨੂੰ ਸੇਰੋਟੋਨਿਨ ਦੀ ਪੂਰੀ ਖ਼ੁਰਾਕ ਮਿਲ ਜਾਂਦੀ ਹੈ। ਕੇਲੇ ‘ਚ ਵਿਟਾਮਿਨ ਬੀ 6 ਦੀ ਭਰਪੂਰ ਮਾਤਰਾ ਹੁੰਦੀ ਹੈ। ਜੋ ਦਿਮਾਗ ਨੂੰ ਤੇਜ਼ ਕਰਦਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments