Homeਹੈਲਥਜ਼ਿਆਦਾ ਆਲੂ ਖਾਣ ਨਾਲ ਸਰੀਰ ਨੂੰ ਹੋ ਸਕਦੇ ਹਨ ਇਹ ਨੁਕਸਾਨ

ਜ਼ਿਆਦਾ ਆਲੂ ਖਾਣ ਨਾਲ ਸਰੀਰ ਨੂੰ ਹੋ ਸਕਦੇ ਹਨ ਇਹ ਨੁਕਸਾਨ

Health News: ਆਲੂ ਨੂੰ ਸਬਜ਼ੀਆਂ ਦਾ ਰਾਜਾ ਕਿਹਾ ਜਾਂਦਾ ਹੈ । ਆਲੂ ਇੱਕ ਅਜਿਹੀ ਸਬਜ਼ੀ ਹੈ ਜਿਸ ਨੂੰ ਹਰ ਕੋਈ ਖਾਣਾ ਪਸੰਦ ਕਰਦਾ ਹੈ। ਹਰ ਕੋਈ ਆਲੂ ਦੇ ਚਿਪਸ, ਫਰਾਈਜ਼ ਆਦਿ ਪਸੰਦ ਕਰਦਾ ਹੈ। ਆਲੂ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਇਸ ਵਿਚ ਕਾਰਬੋਹਾਈਡ੍ਰੇਟਸ ਤੋਂ ਇਲਾਵਾ ਕੈਲਸ਼ੀਅਮ, ਪੋਟਾਸ਼ੀਅਮ, ਆਇਰਨ, ਜ਼ਿੰਕ, ਕੈਰੋਟੀਨੋਇਡਸ, ਫਲੇਵੋਨੋਇਡਸ ਤੇ ਫੀਨੋਲਿਕ ਐਸਿਡ ਵਰਗੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ।

ਹਾਲਾਂਕਿ ਆਲੂਆਂ ਦਾ ਜ਼ਿਆਦਾ ਸੇਵਨ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਜ਼ਿਆਦਾ ਆਲੂ ਖਾਣ ਨਾਲ ਭਾਰ ਵਧਣ ਦੀ ਸ਼ਿਕਾਇਤ ਰਹਿਣ ਲੱਗ ਪੈਂਦੀ ਹੈ ਤੇ ਭਾਰ ਵਧਣ ਨਾਲ ਸਰੀਰ ਨੂੰ ਕਈ ਬਿਮਾਰੀਆਂ ਘੇਰ ਲੈਂਦੀਆਂ ਹਨ। ਆਓ ਜਾਣਦੇ ਹਾਂ ਆਲੂ ਖਾਣ ਨਾਲ ਸਰੀਰ ਨੂੰ ਕੀ ਨੁਕਸਾਨ ਹੁੰਦਾ ਹੈ।

ਭਾਰ ਵਿੱਚ ਵਾਧਾ
ਹਰ ਕੋਈ ਮੰਨਦਾ ਹੈ ਕਿ ਆਲੂ ਖਾਣ ਨਾਲ ਭਾਰ ਵਧਦਾ ਹੈ, ਪਰ ਇਹ ਬਿਲਕੁਲ ਸੱਚ ਨਹੀਂ ਹੈ। ਦਰਅਸਲ, ਆਲੂ ਦੇ ਚਿਪਸ, ਫਰਾਈਜ਼ ਆਦਿ ਨੂੰ ਤਲ ਕੇ ਖਾਣ ਨਾਲ ਨਾਲ ਭਾਰ ਵਧਦਾ ਹੈ। ਆਲੂਆਂ ‘ਚ ਚਰਬੀ ਘੱਟ ਤੇ ਕਾਰਬੋਹਾਈਡਰੇਟ ਜ਼ਿਆਦਾ ਹੁੰਦੇ ਹਨ। ਇਸ ਦੀ ਸੀਮਤ ਵਰਤੋਂ ਨਾਲ ਭਾਰ ਨਹੀਂ ਵਧਦਾ।

ਡਾਇਬਟੀਜ਼ ਦਾ ਖ਼ਤਰਾ
ਆਲੂਆਂ ਦਾ ਜ਼ਿਆਦਾ ਸੇਵਨ ਕਰਨ ਨਾਲ ਸ਼ੂਗਰ ਦਾ ਖ਼ਤਰਾ ਵੱਧ ਜਾਂਦਾ ਹੈ। ਅਸਲ ‘ਚ ਆਲੂ ‘ਚ ਕਾਰਬੋਹਾਈਡ੍ਰੇਟਸ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਬਲੱਡ ਸ਼ੂਗਰ ਲੈਵਲ ਨੂੰ ਵਧਾਉਂਦੀ ਹੈ ਤੇ ਡਾਇਬਟੀਜ਼ ਦਾ ਖਤਰਾ ਵਧਾ ਦਿੰਦੀ ਹੈ।

ਬਲੱਡ ਪ੍ਰੈਸ਼ਰ ਵਿੱਚ ਵਾਧਾ
ਜਿਨ੍ਹਾਂ ਲੋਕਾਂ ਨੂੰ ਹਾਈ ਬੀ.ਪੀ ਯਾਨੀ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਆਲੂ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ। ਆਲੂਆਂ ਦਾ ਜ਼ਿਆਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਵਧਾਉਂਦਾ ਹੈ।

ਸਾਹ ਫੁੱਲਣ ਦੀ ਸਮੱਸਿਆ
ਆਲੂਆਂ ‘ਚ ਪੋਟਾਸ਼ੀਅਮ ਵੀ ਵੱਡੀ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਦੀ ਜ਼ਿਆਦਾ ਵਰਤੋਂ ਨਾਲ ਸਰੀਰ ‘ਚ ਪੋਟਾਸ਼ੀਅਮ ਦਾ ਪੱਧਰ ਵੱਧ ਜਾਂਦਾ ਹੈ ਜਿਸ ਨਾਲ ਹਾਈਪਰਕਲੇਮੀਆ (ਸਰੀਰ ‘ਚ ਪੋਟਾਸ਼ੀਅਮ ਦੀ ਜ਼ਿਆਦਾ ਕਮੀ) ਹੋ ਜਾਂਦਾ ਹੈ। ਇਸ ਨਾਲ ਸਾਹ ਚੜ੍ਹਨਾ, ਦਰਦ, ਉਲਟੀ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ।

ਪਾਚਣ ਸਬੰਧੀ ਸਮੱਸਿਆ
ਆਲੂਆਂ ਦੇ ਜ਼ਿਆਦਾ ਸੇਵਨ ਨਾਲ ਪਾਚਣ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਆਲੂ ਦੀ ਤਾਸੀਰ ਗਰਮ ਹੁੰਦੀ ਹੈ ਅਤੇ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਉਲਟੀਆਂ ਅਤੇ ਦਸਤ ਲੱਗ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments