Home Business ਈ.ਡੀ. ਨੇ ਮੁੰਬਈ ‘ਚ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਐਗਜ਼ੈਕਟਿਵਾਂ...

ਈ.ਡੀ. ਨੇ ਮੁੰਬਈ ‘ਚ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਐਗਜ਼ੈਕਟਿਵਾਂ ਨੂੰ ਕੀਤਾ ਗ੍ਰਿਫ਼ਤਾਰ

0

ਮੁੰਬਈ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮੁੰਬਈ ‘ਚ ‘ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ’ (ਪੀ.ਐੱਮ.ਐੱਲ.ਏ.) ਦੇ ਤਹਿਤ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਐਗਜ਼ੈਕਟਿਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਏਜੰਸੀ ਨੇ ਸਤੀਸ਼ ਸੇਠ ਅਤੇ ਗੌਤਮ ਦੋਸ਼ੀ ਦਾ ਟਰਾਂਜ਼ਿਟ ਰਿਮਾਂਡ ਲਿਆ ਹੈ, ਜੋ ਪਹਿਲਾਂ ਰਿਲਾਇੰਸ ਟੈਲੀਕਾਮ ਲਿਮਟਿਡ ਦੇ ਡਾਇਰੈਕਟਰ ਸਨ।

ਸੀ.ਬੀ.ਆਈ. ਨੇ ਮਾਰਚ ਵਿੱਚ ਸਟੇਟ ਬੈਂਕ ਆਫ਼ ਇੰਡੀਆ (ਐਸ.ਬੀ.ਆਈ.) ਵਿੱਚ 114.98 ਕਰੋੜ ਰੁਪਏ ਦੀ ਕਥਿਤ ਕਰਜ਼ਾ ਧੋਖਾਧੜੀ ਦੀ ਜਾਂਚ ਦੇ ਹਿੱਸੇ ਵਜੋਂ ਦੋਵਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ ਅਤੇ ਕੇਸ ਦਰਜ ਕੀਤਾ ਸੀ। ਸੇਠ ਇਸ ਤੋਂ ਪਹਿਲਾਂ ਰਿਲਾਇੰਸ ਇਨਫਰਾਸਟਰੱਕਚਰ ਦੇ ਵਾਈਸ ਚੇਅਰਮੈਨ ਰਹਿ ਚੁੱਕੇ ਹਨ। ਉਸ ਨੂੰ ਹੋਰ ਹਿਰਾਸਤ ਲਈ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਸੀ.ਬੀ.ਆਈ. ਨੇ ਕਿਹਾ ਸੀ ਕਿ ਐਸ.ਬੀ.ਆਈ. 11 ਬੈਂਕਾਂ ਦੇ ਕੰਸੋਰਟੀਅਮ ਦਾ ਹਿੱਸਾ ਸੀ ਜਿਨ੍ਹਾਂ ਨੇ ਰਿਲਾਇੰਸ ਟੈਲੀਕਾਮ ਲਿਮਟਿਡ ਨੂੰ ਕੁੱਲ 735 ਕਰੋੜ ਰੁਪਏ ਦੀ ਮਿਆਦੀ ਲੋਨ ਸੁਵਿਧਾਵਾਂ ਮਨਜ਼ੂਰ ਕੀਤੀਆਂ ਸਨ। ਮੰਨਿਆ ਜਾਂਦਾ ਹੈ ਕਿ ਈ.ਡੀ ਨੇ ਸੀ.ਬੀ.ਆਈ. ਦੀ ਇਸ ਸ਼ਿਕਾਇਤ ਦਾ ਨੋਟਿਸ ਲਿਆ ਹੈ ਅਤੇ ਬੈਂਕ ਲੋਨ ਧੋਖਾਧੜੀ ਦੇ ਇਸ ਮਾਮਲੇ ਵਿੱਚ ਸੇਠ ਅਤੇ ਮੁਲਜ਼ਮਾਂ ਦੀ ਭੂਮਿਕਾ ਦੀ ਜਾਂਚ ਕਰ ਰਿਹਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜੂਨ ਵਿੱਚ ਸੀ.ਬੀ.ਆਈ. ਨੇ ਰਿਲਾਇੰਸ ਕਮਿਊਨੀਕੇਸ਼ਨ ਦੇ ਸਾਬਕਾ ਗਰੁੱਪ ਮੈਨੇਜਿੰਗ ਡਾਇਰੈਕਟਰ ਅਮਿਤਾਭ ਝੁਨਝੁਨਵਾਲਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਕੰਪਨੀ ਦੁਆਰਾ ਕਥਿਤ ਕਰਜ਼ਾ ਧੋਖਾਧੜੀ ਰਾਹੀਂ ਸਟੇਟ ਬੈਂਕ ਆਫ਼ ਇੰਡੀਆ ਨੂੰ 2,929.05 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦਾ ਦੋਸ਼ ਸੀ। ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਸੀ.ਬੀ.ਆਈ. ਨੇ ਉਸ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ।

ਇਸ ਦੌਰਾਨ, ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (ਐਨ.ਸੀ.ਐਲ.ਟੀ.) ਨੇ ਵੀਰਵਾਰ ਨੂੰ ਭਾਰਤੀ ਸਟੇਟ ਬੈਂਕ (ਐਸ.ਬੀ.ਆਈ.) ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਅਤੇ ਉਦਯੋਗਪਤੀ ਅਨਿਲ ਅੰਬਾਨੀ ਦੇ ਖ਼ਿਲਾਫ਼ ਨਿੱਜੀ ਦਿਵਾਲੀਆ ਹੱਲ ਦੀ ਕਾਰਵਾਈ ਸ਼ੁਰੂ ਕੀਤੀ। ਇਹ ਕਾਰਵਾਈ ਰਿਲਾਇੰਸ ਕਮਿਊਨੀਕੇਸ਼ਨ ਅਤੇ ਰਿਲਾਇੰਸ ਇੰਫਰਾਟੈੱਲ ਲਿਮਟਿਡ ਨੂੰ ਦਿੱਤੇ ਗਏ ਕਰਜ਼ੇ ਲਈ ਨਿੱਜੀ ਗਾਰੰਟਰ ਵਜੋਂ ਉਸਦੀ ਭੂਮਿਕਾ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੈ।

ਫ਼ੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਅਨਿਲ ਅੰਬਾਨੀ ਦੇ ਬੁਲਾਰੇ ਨੇ ਕਿਹਾ ਕਿ ਆਦੇਸ਼ ਮਿਲਣ ਤੋਂ ਬਾਅਦ ਉਨ੍ਹਾਂ ਦੀ ਕਾਨੂੰਨੀ ਟੀਮ ਇਸ ਦੀ ਸਮੀਖਿਆ ਕਰੇਗੀ ਅਤੇ ਸਲਾਹ ਦੇ ਅਨੁਸਾਰ ਢੁਕਵੇਂ ਕਾਨੂੰਨੀ ਮਾਧਿਅਮਾਂ ਰਾਹੀਂ ਇਸ ਨੂੰ ਚੁਣੌਤੀ ਦੇਵੇਗੀ। ਬੁਲਾਰੇ ਨੇ ਕਿਹਾ, “ਸ੍ਰੀ ਅੰਬਾਨੀ ਨੂੰ ਭਰੋਸਾ ਹੈ ਕਿ ਉਹ ਢੁਕਵੇਂ ਫੋਰਮਾਂ ‘ਤੇ ਆਪਣਾ ਕੇਸ ਸਾਬਤ ਕਰਨ ਦੇ ਯੋਗ ਹੋਣਗੇ।”

NO COMMENTS

LEAVE A REPLY

Please enter your comment!
Please enter your name here

Exit mobile version