Home ਪੰਜਾਬ 29 ਘੰਟੇ ਦੀ ਛਾਪਾਮਾਰੀ ਤੋਂ ਬਾਅਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ...

29 ਘੰਟੇ ਦੀ ਛਾਪਾਮਾਰੀ ਤੋਂ ਬਾਅਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਰਵਾਨਾ ਹੋਈ ਈ.ਡੀ

0

ਪੰਜਾਬ: ਪੰਜਾਬ ਦੇ ਅਤੇ ਕਾਰੋਬਾਰੀ ਸਥਾਨਾਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੀ ਛਾਪੇਮਾਰੀ 29 ਘੰਟੇ ਤੱਕ ਜਾਰੀ ਰਹੀ। ਇਸ ਤੋਂ ਬਾਅਦ, ਈ.ਡੀ ਦੀ ਟੀਮ ਅੱਜ ਸਵੇਰੇ 11:50 ਵਜੇ ਉਨ੍ਹਾਂ ਦੇ ਘਰ ਤੋਂ ਰਵਾਨਾ ਹੋਈ। ਰਿਪੋਰਟਾਂ ਅਨੁਸਾਰ, ਇਹ ਛਾਪੇਮਾਰੀ ਕੁੱਲ 13 ਥਾਵਾਂ ‘ਤੇ ਕੀਤੀ ਗਈ, ਜਿਨ੍ਹਾਂ ਵਿੱਚ ਲੁਧਿਆਣਾ, ਜਲੰਧਰ, ਗੁਰੂਗ੍ਰਾਮ ਅਤੇ ਚੰਡੀਗੜ੍ਹ ਜ਼ਿਲ੍ਹਿਆਂ ਦੇ ਸਥਾਨ ਸ਼ਾਮਲ ਹਨ।

ਮਨੀ ਲਾਂਡਰਿੰਗ ਕਾਨੂੰਨਾਂ ਤਹਿਤ ਕਾਰਵਾਈ
ਸੂਤਰਾਂ ਅਨੁਸਾਰ, ਈ.ਡੀ ਵੱਲੋਂ ਇਹ ਕਾਰਵਾਈ ਮਨੀ ਲਾਂਡਰਿੰਗ ਐਕਟ ਦੀਆਂ ਧਾਰਾਵਾਂ ਤਹਿਤ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਤੋਂ ਇਹ ਵੀ ਪਤਾ ਚੱਲਦਾ ਹੈ ਕਿ ਮੰਤਰੀ ‘ਤੇ ਪੰਜਾਬ ਵਿੱਚ ਇੱਕ ਗੈਰ-ਕਾਨੂੰਨੀ ਸੱਟੇਬਾਜ਼ੀ ਨੈੱਟਵਰਕ ਨੂੰ ਸਰਪ੍ਰਸਤੀ ਪ੍ਰਦਾਨ ਕਰਨ ਅਤੇ ਇਸ ਤੋਂ ਵਿੱਤੀ ਲਾਭ ਪ੍ਰਾਪਤ ਕਰਨ ਲਈ ਆਪਣੇ ਰਾਜਨੀਤਿਕ ਪ੍ਰਭਾਵ ਦੀ ਵਰਤੋਂ ਕਰਨ ਦਾ ਸ਼ੱਕ ਹੈ। ਹਾਲਾਂਕਿ, ਇਸ ਮਾਮਲੇ ਬਾਰੇ ਅਧਿਕਾਰਤ ਪੁਸ਼ਟੀ ਦੀ ਹਾਲੇੇ ਉਡੀਕ ਹੈ।

NO COMMENTS

LEAVE A REPLY

Please enter your comment!
Please enter your name here

Exit mobile version